ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Gurmeet ram Rahim) ਦੀ ਅੱਜ ਸੁਨਾਰੀਆ ਜੇਲ੍ਹ ਵਿੱਚ ਤਬੀਅਤ ਵਿਗੜ ਗਈ। ਉਸ ਨੂੰ ਤੁਰੰਤ ਪੀਜੀਆਈ ਰੋਹਤਕ ਦਾਖਲ ਕਰਵਾਇਆ ਗਿਆ। ਪੀਜੀਆਈ ਵਿੱਚ ਜ਼ਰੂਰੀ ਟੈਸਟ ਕਰਨ ਤੋਂ ਬਾਅਦ ਰਾਮ ਰਹੀਮ ਨੂੰ ਵਾਪਸ ਸੁਰੱਖਿਅਤ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ।
ਦੱਸ ਦਈਏ ਕਿ ਰਾਮ ਰਹੀਮ ਕਤਲ ਤੇ ਬਲਾਤਕਾਰ ਦੇ ਕੇਸਾਂ ਵਿੱਚ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।
ਜੇਲ੍ਹ ਪ੍ਰਸਾਸ਼ਨ ਨੇ ਦੱਸਿਆ ਕਿ ਗੁਰਮੀਤ ਰਾਮ ਰਹੀਮ ਦੀ ਤਬੀਅਤ ਵਿਗੜਨ ਕਾਰਨ ਉਸ ਨੂੰ ਪੀਜੀਆਈ ਰੋਹਤਕ ਵਿੱਚ ਭਰਤੀ ਕਰਵਾਇਆ ਗਿਆ ਸੀ।
ਰਾਮ ਰਹੀਮ ਨੂੰ ਪੇਟ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ। ਅੱਜ ਸਵੇਰੇ 7 ਵਜੇ ਰਾਮ ਰਹੀਮ ਨੂੰ ਸਖ਼ਤ ਸੁਰੱਖਿਆ ਵਿਚਕਾਰ ਜੇਲ੍ਹ ਤੋਂ ਪੀਜੀਆਈ ਲਿਆਂਦਾ ਗਿਆ। ਇਸ ਤੋਂ ਪਹਿਲਾ 12 ਮਈ ਨੂੰ ਵੀ ਬਲੱਡ ਪ੍ਰੈਸ਼ਰ ਦੀ ਸਮੱਸਿਆ ਕਾਰਨ ਰਾਮ ਰਹੀਮ ਨੂੰ ਇਸੇ ਹਸਪਤਾਲ ਵਿਚ ਲਿਆਂਦਾ ਗਿਆ ਸੀ।