ਲ ਬੋਰਡ ਆੱਫ਼ ਸੈਕੰਡਰੀ ਐਜੂਕੇਸ਼ਨ’ (CBSE) ਤੇ ‘ਇੰਡੀਅਨ ਸਰਟੀਫ਼ਿਕੇਟ ਆੱਫ਼ ਸੈਕੰਡਰੀ ਐਜੂਕੇਸ਼ਨ’ (ICSE) ਬੋਰਡ ਦੀ 12ਵੀਂ ਦੀ ਪ੍ਰੀਖਿਆ ਰੱਦ ਕਰਨ ਸਬੰਧੀ ਪਟੀਸ਼ਨ ਦੀ ਸੁਣਵਾਈ ਅੱਜ ਸੁਪਰੀਮ ਕੋਰਟ ’ਚ ਹੋਣ ਜਾ ਰਹੀ ਹੈ। ਇਸ ਪਟੀਸ਼ਨ ’ਚ ਪ੍ਰੀਖਿਆਵਾਂ ਟਾਲਣ ਦੀ ਥਾਂ ਸਿੱਧੀਆਂ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਉੱਧਰ, ਅੱਜ ਪ੍ਰੀਖਿਆ ਟਾਲਣ ਨੂੰ ਲੈ ਕੇ ਕਾਂਗਰਸ ਦਾ ਵਿਦਿਆਰਥੀ ਸੰਗਠਨ NSUI ਸਿੱਖਿਆ ਮੰਤਰਾਲੇ ਦੇ ਬਾਹਰ ਪ੍ਰਦਰਸ਼ਨ ਕਰੇਗਾ।
ਸੁਪਰੀਮ ਕੋਰਟ ’ਚ ਦਾਖ਼ਲ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਮੌਜੂਦਾ ਸਥਿਤੀ ਪ੍ਰੀਖਿਆ ਲਈ ਠੀਕ ਨਹੀਂ ਹੈ ਪਰ ਜੇ ਪ੍ਰੀਖਿਆ ਨੂੰ ਟਾਲਿਆ ਗਿਆ, ਤਾਂ ਨਤੀਜੇ ਦੇਰੀ ਨਾਲ ਆਉਣਗੇ। ਇਸ ਦਾ ਅਸਰ ਵਿਦਿਆਰਥੀਆਂ ਦੀ ਅਗਲੇਰੀ ਪੜ੍ਹਾਈ ’ਤੇ ਪਵੇਗਾ। ਇਸ ਲਈ ਪ੍ਰੀਖਿਆ ਰੱਦ ਕਰ ਦੇਣੀ ਚਾਹੀਦੀ ਹੈ। ਵਿਦਿਆਰਥੀਆਂ ਨੂੰ ਅੰਕ ਦੇਣ ਦਾ ਕੋਈ ਤਰੀਕਾ ਕੱਢਣਾ ਚਾਹੀਦਾ ਹੈ ਕਿ ਤਾਂ ਜੋ ਨਤੀਜਾ ਛੇਤੀ ਐਲਾਨਿਆ ਜਾ ਸਕੇ।
ਇਸ ਦੌਰਾਨ 300 ਤੋਂ ਵੱਧ ਵਿਦਿਆਰਥੀਆਂ ਨੇ ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨਾ ਨੂੰ ਪ੍ਰੀਖਿਆ ਲਈ ਖ਼ੁਦ ਮੌਜੂਦ ਹੋਣ ਦੇ ਪ੍ਰਸਤਾਵ ਨੂੰ ਰੱਦ ਕਰਨ ਤੇ ਪਿਛਲੇ ਸਾਲ ਵਾਂਗ ਵੈਕਲਪਿਕ ਮੁੱਲਾਂਕਣ ਯੋਜਨਾ ਮੁਹੱਈਆ ਕਰਵਾਉਣ ਲਈ ਇੱਕ ਚਿੱਠੀ ਲਿਖੀ ਹੈ। ਭਾਵੇਂ ਸਿੱਖਿਆ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਮਿਲੀ ਫ਼ੀਡਬੈਕ ਦੇ ਆਧਾਰ ਉੱਤੇ ਆਮ ਸਹਿਮਤੀ ਇਹ ਹੈ ਕਿ ਪ੍ਰੀਖਿਆ ਜ਼ਰੂਰ ਹੋਣੀ ਚਾਹੀਦੀ ਹੈ। ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਇੱਕ ਜੂਨ ਤੱਕ 12ਵੀਂ ਦੀ ਪ੍ਰੀਖਿਆ ਲਈ ਅੰਤਿਮ ਫ਼ੈਸਲੇ ਦਾ ਐਲਾਨ ਕੀਤਾ ਜਾਵੇਗਾ।
ਉੱਧਰ ਕੇਂਦਰ ਸਰਕਾਰ ਨੂੰ 12ਵੀਂ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਦਾ ਵਿਦਿਆਰਥੀ ਸੰਗਠਨ NSUI ਸਿੱਖਿਆ ਮੰਤਰਾਲੇ ਦੇ ਬਾਹਰ ਮੁਜ਼ਾਹਰਾ ਕਰੇਗਾ। ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਵਿਦਿਆਰਥੀਆਂ ਦੀ ਸਿਹਤ ਨਾਲ ਜੜੇ ਖ਼ਦਸ਼ੇ ਕਾਰਣ NSUI 12ਵੀਂ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਕਰ ਰਹੀ ਹੈ।