Home » ਸੰਯੁਕਤ ਰਾਸ਼ਟਰ ਵਾਤਾਵਰਣ ਪ੍ਰੋਗਰਮ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ…..
World World News

ਸੰਯੁਕਤ ਰਾਸ਼ਟਰ ਵਾਤਾਵਰਣ ਪ੍ਰੋਗਰਮ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ…..

Spread the news

ਸੰਯੁਕਤ ਰਾਸ਼ਟਰ ਦੇ ਵਾਤਾਵਰਨ ਪ੍ਰੋਗਰਾਮ ਤਹਿਤ ਪੰਜਾਬ ਦੀਆਂ ਦੋ ਵੱਡੀਆਂ ਧਾਰਮਿਕ ਸ਼ਖ਼ਸੀਅਤਾਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਪਦਮਸ੍ਰੀ ਸੰਤ ਸੇਵਾ ਸਿੰਘ ਖਡੂਰ ਸਾਹਿਬ ਨੂੰ ਵਾਤਾਵਰਨ ਦੇ ਖੇਤਰ ਵਿੱਚ ਕੀਤੀਆਂ ਬੇਮਿਸਾਲ ਪ੍ਰਾਪਤੀਆਂ ਸਦਕਾ ‘ਫੇਥ ਫਾਰ ਅਰਥ ਕੌਂਸਲਰ-2021’ ਨਾਲ ਸਨਮਾਨਿਤ ਕੀਤਾ ਗਿਆ।ਸਯੁੰਕਤ ਰਾਸ਼ਟਰ ਦੇ ਵਾਤਾਵਰਨ ਪ੍ਰੋਗਰਾਮ ਤਹਿਤ ਦੇਸ਼ ਦੇ 18 ਸ਼ਖ਼ਸੀਅਤਾਂ ਤੇ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ।

ਦੇਸ਼ ਵਿੱਚ ਵਾਤਾਵਰਣ ਦੀ ਨਿੱਘਰ ਰਹੀ ਹਾਲਤ ਬਾਰੇ ਸੰਯੁਕਤ ਰਾਸ਼ਟਰ ਵਾਤਾਵਰਨ ਪ੍ਰੋਗਰਾਮ, ਸ਼੍ਰਿਸ਼ਟੀ ਅਤੇ ਸਯੁੰਕਤ ਧਾਰਮਿਕ ਪ੍ਰੇਰਨਾ ਵੱਲੋਂ ਸਾਂਝੇ ਤੌਰ `ਤੇ ਇਹ ਪ੍ਰੋਗਰਾਮ ਆਨਲਾਈਨ ਕਰਵਾਇਆ ਗਿਆ ਸੀ।ਇਸ ਮੌਕੇ ਕਾਰਜਕਾਰੀ ਡਾਇਰੈਕਟਰ ਯੂਨਾਈਟਡ ਰਿਲੀਜਨ ਇਨੀਸ਼ੀਏਟਿਵ ਸ੍ਰੀ ਸਵਾਮੀ ਆਦਿੱਤਿਆ ਨੰਦ ਸਰਸਵਤੀ ਨੇ ਕਿਹਾ ਕਿ ਵਾਤਾਵਰਨ ਪੱਖੋਂ ਇਹ ਸਮਾਂ ਬਹੁਤ ਹੀ ਨਾਜ਼ੁਕ ਚੱਲ ਰਿਹਾ ਹੈ। ਵੱਡੇ ਅਤੇ ਛੋਟੇ ਸ਼ਹਿਰਾਂ ਵਿੱਚ ਹਵਾ ਬੁਰੀ ਤਰ੍ਹਾਂ ਪਲੀਤ ਹੋ ਚੁੱਕੀ ਹੈ। ਉਥੇ ਲੋਕਾਂ ਨੂੰ ਸਾਹ ਲੈਣਾ ਔਖਾ ਹੋਇਆ ਪਿਆ ਹੈ।

ਦੇਸ਼ ਦੀਆਂ ਨਦੀਆਂ ਅਤੇ ਦਰਿਆ ਸੁੱਕਦੇ ਜਾ ਰਹੇ ਹਨ । ਉਨ੍ਹਾਂ ਇਸ ਮੌਕੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ 165 ਕਿਲੋਮੀਟਰ ਲੰਮੀ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦਾ ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸ਼ਮੂਲੀਅਤ ਨਾਲ ਇੱਕ ਨਦੀ ਨੂੰ ਸਾਫ਼ ਕਰਕੇ ਦੇਸ਼ ਲਈ ਮਿਸਾਲ ਪੈਦਾ ਕੀਤੀ ਹੈ ਉਸ ਨਾਲ ਦੇਸ਼ ਦੀਆਂ ਦੂਜੀਆਂ ਪਲੀਤ ਹੋ ਚੁੱਕੀਆਂ ਨਦੀਆਂ ਨੂੰ ਸਾਫ਼ ਕਰਨ ਦਾ ਰਸਤਾ ਮਿਲ ਗਿਆ ਹੈ।

ਇਸੇ ਤਰ੍ਹਾਂ ਸੰਤ ਸੇਵਾ ਸਿੰਘ ਜੀ ਨੇ ਵੱਡੀ ਪੱਧਰ `ਤੇ ਰੁੱਖ ਲਗਾਉਣ ਦੀ ਜਿਹੜੀ ਮੁਹਿੰਮ ਚਲਾਈ ਸੀ ਉਸ ਦੇ ਨਤੀਜੇ ਸਾਡੇ ਸਾਹਮਣੇ ਹਨ।ਜੰਗਲਾਂ ਹੇਠ ਘੱਟ ਰਿਹਾ ਰਕਬਾ ਚਿੰਤਾ ਦਾ ਵਿਸ਼ਾ ਹੈ।ਇਸ ਮੌਕੇ ਸੰਤ ਸੀਚੇਵਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੀਚੇਵਾਲ ਮਾਡਲ ਤਹਿਤ ਵਰਤੇ ਗਏ ਪਾਣੀ ਨੂੰ ਮੁੜ ਵਰਤੋਂ ਵਿੱਚ ਲਿਆਉਣ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੁੰਦੀ ਹੈ। ਇਸ ਮਾਡਲ ਨੂੰ ਦੇਸ਼ ਦੀ ਸਭ ਤੋਂ ਵੱਡੀ ਨਦੀ ਗੰਗਾ ਨੂੰ ਸਾਫ਼ ਕਰਨ ਲਈ ਲਾਗੂ ਕੀਤਾ ਗਿਆ ਹੈ ਪਰ ਉਸ ਤਰ੍ਹਾਂ ਦੇ ਨਤੀਜੇ ਨਹੀਂ ਨਿਕਲ ਰਹੇ।