ਮੁੰਬਈ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਕੋਰੋਨਾ ਕਾਲ ਦੌਰਾਨ ਮਸੀਹਾ ਬਣ ਲੋਕਾਂ ਦੀ ਮਦਦ ਕਰ ਰਹੇ ਹਨ। ਸੋਨੂੰ ਪਿਛਲੇ ਸਾਲ ਤੋਂ ਲੋਕਾਂ ਲਈ ਹਸਪਤਾਲ, ਬਿਸਤਰੇ, ਦਵਾਈਆਂ ਦਾ ਪ੍ਰਬੰਧ ਕਰ ਰਹੇ ਹਨ। ਤੇ ਹੁਣ ਇਸ ਅਦਾਕਾਰ ਨੇ ਸਰਕਾਰ ਨੂੰ ਗਰੀਬ ਬੱਚਿਆਂ ਲਈ ਮੁਫ਼ਤ ਸਿੱਖਿਆ ਦੀ ਅਪੀਲ ਵੀ ਕੀਤੀ ਹੈ। ਜਦ ਕਿ ਕੋਰੋਨਾ ਨਾਲ ਜੁੜੇ ਮਾਮਲਿਆਂ ‘ਚ ਘਾਟ ਆ ਰਹੀ ਹੈ ਤਾਂ ਸੋਨੂੰ ਖ਼ੁਦ ਵੀ ਉਨ੍ਹਾਂ ਦੀ ਪੜ੍ਹਾਈ ‘ਤੇ ਧਿਆਨ ਕੇਂਦਰਤ ਕਰਨਾ ਚਾਹੁੰਦੇ ਹਨ।
ਦਰਅਸਲ ਤੁਹਾਨੂੰ ਦੱਸ ਦਿੰਦੇ ਹਾਂ ਕਿ ਸੋਨੂੰ ਨੇ ਹੁਣ ਯੂ ਪੀ ਐੱਸੀ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਕੋਚਿੰਗ ਸਕਾਲਰਸ਼ਿਪ ਦੇਣ ਦਾ ਫ਼ੈਸਲਾ ਕੀਤਾ ਹੈ। ਅਦਾਕਾਰ ਨੇ ਖ਼ੁਦ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿਚ ਦੱਸਿਆ ਹੈ ਕਿ ਆਈਏਐੱਸ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਸਹਾਇਤਾ ਲਈ ਉਨ੍ਹਾਂ ਨੇ ਇਕ ਨਵੀਂ ਪਹਿਲ ‘ਸੰਭਵਮ’ ਯੋਜਨਾ ਸ਼ੁਰੂ ਕੀਤੀ ਹੈ। ਇਹ ਮੁਫਤ ਕੋਚਿੰਗ ਦੇਣ ਬਾਰੇ ਜਾਣਕਾਰੀ ਦਿੰਦੇ ਹੋਏ ਅਦਾਕਾਰ ਨੇ ਇਕ ਟਵੀਟ ਵਿਚ ਲਿਖਿਆ, “ਆਈਏਐੱਸ ਲਈ ਤਿਆਰੀ… ਅਸੀਂ ਲਵਾਂਗੇ ਤੁਹਾਡੀ ਜ਼ਿੰਮੇਵਾਰੀ। ਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਅਦਾਕਾਰ ਨੇ ਇਕ ਤਸਵੀਰ ਵੀ ਸਾਂਝੀ ਕੀਤੀ ਹੈ, ਤੇ ਇਸ ਤਸਵੀਰ ਦੇ ਸਿਰਲੇਖ ਵਿਚ,‘ਮੈਂ ਇਛੁੱਕ ਉਮੀਦਵਾਰਾਂ ਨੂੰ ਮੁਫ਼ਤ ਆਈਏਐੱਸ ਕੋਚਿੰਗ ਸਕਾਲਰਸ਼ਿਪ ਪ੍ਰਦਾਨ ਕਰਨ ਦਾ ਵਾਅਦਾ ਕਰਦਾ ਹਾਂ।