Home » ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਟੁੱਟਿਆ
Deals India India News

ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਟੁੱਟਿਆ

Spread the news

ਮੁੰਬਈ (ਏਜੰਸੀ) – ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਅਤੇ ਘਰੇਲੂ ਇਕਵਿਟੀ ਬਜ਼ਾਰ ਵਿਚ ਕਮਜ਼ੋਰੀ ਦੇ ਕਾਰਨ ਸੋਮਵਾਰ ਨੂੰ ਭਾਰਤੀ ਰੁਪਿਆ ਸ਼ੁਰੂਆਤੀ ਕਾਰੋਬਾਰ ਦਰਮਿਆਨ ਅਮਰੀਕੀ ਡਾਲਰ ਦੇ ਮੁਕਾਬਲੇ 14 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ ਤੇ ਗਿਰਾਵਟ ਦੇ ਨਾਲ 73.21 ਦੇ ਪੱਧਰ ‘ਤੇ ਆ ਗਿਆ।

ਫੋਰੈਕਸ ਵਪਾਰੀਆਂ ਨੇ ਕਿਹਾ ਕਿ ਏਸ਼ੀਆਈ ਮੁਦਰਾਵਾਂ ਵਿਚ ਗਿਰਾਵਟ ਅਤੇ ਡਾਲਰ ਦੀ ਮਜ਼ਬੂਤੀ ਕਾਰਨ ਨਿਵੇਸ਼ਕਾਂ ਦੀਆਂ ਭਾਵਨਾਵਾਂ ਨੂੰ ਵੀ ਕਮਜ਼ੋਰ ਕੀਤਾ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਘਰੇਲੂ ਮੁਦਰਾ ਡਾਲਰ ਦੇ ਮੁਕਾਬਲੇ 73.21 ਦੇ ਪੱਧਰ ‘ਤੇ ਖੁੱਲ੍ਹੀ, ਜੋ ਪਿਛਲੇ ਬੰਦ ਦੇ ਮੁਕਾਬਲੇ 14 ਪੈਸੇ ਦੀ ਗਿਰਾਵਟ ਨੂੰ ਦਰਸਾਉਂਦੀ ਹੈ। ਸ਼ੁੱਕਰਵਾਰ ਨੂੰ ਰੁਪਿਆ ਅਮਰੀਕੀ ਮੁਦਰਾ ਦੇ ਮੁਕਾਬਲੇ 73.07 ਦੇ ਪੱਧਰ ‘ਤੇ ਬੰਦ ਹੋਇਆ ਸੀ। ਤੇ ਗਲੋਬਲ ਤੇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.55% ਦੀ ਤੇਜ਼ੀ ਨਾਲ 73.09 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਇੰਡੈਕਸ 0.01 ਪ੍ਰਤੀਸ਼ਤ ਵਧ ਕੇ 90.56 ‘ਤੇ ਆ ਗਿਆ।