ਚੰਡੀਗੜ੍ਹ (ਬਿਊਰੋ) : ਪੰਜਾਬ ਕਾਂਗਰਸ ਵਿਚ ਮਚੀ ਹਲਚਲ ‘ਚ ਇਕ ਨਵਾਂ ਮੋੜ ਆ ਗਿਆ ਹੈ। ਕੈਪਟਨ ਦਾ ਸਮਰਥਨ ਕਰਨ ਵਾਲੇ ਕੁੱਝ ਵਿਧਾਇਕਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਫ਼ੋਨ ਰਿਕਾਰਡਿੰਗਜ਼ ਭੇਜੀਆਂ ਹਨ, ਜਿਸ ਵਿਚ ਕੈਪਟਨ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਉਕਸਾਇਆ ਜਾ ਰਿਹਾ ਹੈ। ਇਨ੍ਹਾਂ ਵਿਧਾਇਕਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਖ਼ਿਲਾਫ਼ ਇਕ ਸੋਚੀ-ਸਮਝੀ ਸਾਜਿਸ਼ ਰਚੀ ਜਾ ਰਹੀ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਦੇ ਖ਼ਿਲਾਫ਼ ਧੜੇਬਾਜ਼ੀ ਨੂੰ ਇਸ ਕਦਰ ਹਵਾ ਦਿੱਤੀ ਗਈ ਕਿ 3 ਮੈਂਬਰੀ ਕਮੇਟੀ ਨਾਲ ਮੁਲਾਕਾਤ ਤੋਂ ਪਹਿਲਾਂ ਵਿਧਾਇਕਾਂ ਨੂੰ ਫ਼ੋਨ ਕੀਤੇ ਗਏ ਸਨ ਤਾਂ ਕਿ ਉਹ ਕਮੇਟੀ ਦੇ ਸਾਹਮਣੇ ਮੁੱਖ ਮੰਤਰੀ ਖ਼ਿਲਾਫ਼ ਆਪਣਾ ਗੁੱਸਾ ਜ਼ਾਹਿਰ ਕਰ ਸਕਣ । ਪਰ ਕੁੱਲ ਕਿੰਨੇ ਵਿਧਾਇਕਾਂ ਨੇ ਅਜਿਹੀਆਂ ਰਿਕਾਰਡਿੰਗਜ਼ ਭੇਜੀਆਂ ਹਨ, ਇਸ ਦੀ ਅਜੇ ਕੋਈ ਸਪੱਸ਼ਟ ਗਿਣਤੀ ਸਾਹਮਣੇ ਨਹੀਂ ਆਈ ਹੈ। ਪਰ ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨਾਲ ਮੱਲਿਕਾਰਜੁਨ ਕਮੇਟੀ ਦੀ ਸ਼ਨੀਵਾਰ ਨੂੰ ਹੋਈ ਬੈਠਕ ਵਿਚ ਵੀ ਇਸ ਮੁੱਦੇ ’ਤੇ ਚਰਚਾ ਹੋਈ ਹੈ। ਹਾਲਾਂਕਿ ਰਾਹੁਲ ਗਾਂਧੀ ਨੇ ਵਿਧਾਇਕਾਂ ਦੀਆਂ ਰਿਕਾਰਡਿੰਗਜ਼ ’ਤੇ ਕੋਈ ਖ਼ਾਸ ਪ੍ਰਤੀਕਿਰਿਆ ਨਹੀਂ ਦਿੱਤੀ। ਉਂਝ ਵੀ ਇਹ ਵੀ ਦੱਸਿਆਂ ਜਾ ਰਿਹਾ ਕਿ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਦੇ ਕਰੀਬੀ ਕਹੇ ਜਾਂਦੇ ਰਹੇ ਹਨ।