ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਥੇ ਮੁਕਾਬਲੇ ‘ਚ ਮਾਰੇ ਗਏ ਗੈਂਗਸਟਰ ਜੈਪਾਲ ਭੁਲਰ ਦੇ ਪਰਿਵਾਰ ਨੂੰ ਵੱਡਾ ਝਟਕਾ ਲੱਗਿਆ ਹੈ।ਦਸ ਦੇਈਏ ਕਿ ਭੁਲਰ ਦਾ ਪੋਸਟਮਾਰਟ ਦੁਬਾਰਾ ਕਰਵਾਉਣ ਦੇ ਲਈ ਉਸ ਦੇ ਪਰਿਵਾਰ ਵੱਲੋਂ ਹਾਈਕੋਰਟ ਚ ਰਿਟ ਪਾਈ ਗਈ ਸੀ। ਜਿਸ ਤੇ ਸੁਣਵਾਈ ਕਰਦਿਆਂ ਮਾਨਯੋਗ ਹਾਈਕੋਰਟ ਨੇ ਰਿਟ ਨੂੰ ਖਾਰਜ ਕਰ ਦਿੱਤਾ ਐ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੈਪਾਲ ਦੇ ਵਕੀਲ ਨੇ ਕਿਹਾ ਕਿ ਹਾਈਕੋਰਟ ਵੱਲੋਂ ਤਾਂ ਉਨ੍ਹਾਂ ਦੀ ਅਪੀਲ ਖਾਰਜ ਕਰ ਦਿੱਤੀ ਗਈ ਹੈ ਪਰ ਹੁਣ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ।
