ਮੋਗਾ: ਜਿੱਥੇ ਫਿਲਮੀ ਅਦਾਕਾਰ ਸੋਨੂੰ ਸੂਦ ਕੋਰੋਨਾ ਮਹਾਮਾਰੀ ਦੇ ਦੌਰਾਨ ਮਸੀਹਾ ਬਣ ਦੇਸ਼ ਭਰ ਵਿੱਚ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰ ਰਹੇ ਹਨ, ਉੱਥੇ ਹੀ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਸੱਚਰ ਵੀ ਪਿੱਛੇ ਨਹੀਂ ਰਹੀ । ਦੱਸ ਦਈਏ ਕਿ ਮਾਲਵਿਕਾ ਨੇ ਬੁੱਧਵਾਰ ਨੂੰ ਪੰਜਾਬ ਦੇ ਮੋਗੇ ਜ਼ਿਲ੍ਹੇ ਵਿੱਚ ਰਾਸ਼ਨ ਵੰਡ ਅਭਿਆਨ ਦੀ ਸ਼ੁਰੁਆਤ ਕੀਤੀ ਹੈ।ਜਿਸ ਦੇ ਤਹਿਤ ਉਨ੍ਹਾਂ ਦੀ ਸੰਸਥਾ ਸੂਦ ਚੈਰਿਟੀ ਫਾਉਂਡੇਸ਼ਨ ਨੇ 500 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦਾ ਟੀਚਾ ਰੱਖਿਆ ਹੈ। ਇਸ ਰਾਸ਼ਨ ਕਿੱਟ ਨਾਲ ਪੂਰੇ ਪੰਜਾਬ ਵਿੱਚ ਜ਼ਰੂਰਤਮੰਦ ਲੋਕਾਂ ਤੱਕ ਰਾਸ਼ਨ ਪਹੁੰਚਾਇਆ ਜਾਵੇਗਾ।
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਮਾਲਵਿਕਾ ਸੂਦ ਸੱਚਰ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦੀ ਟੀਮ ਜ਼ਰੂਰਤਮੰਦ ਪਰਿਵਾਰਾਂ ਦੀ ਚੋਣ ਕਰੇਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਹ ਇੱਕ ਮਹੀਨੇ ਦਾ ਰਾਸ਼ਨ ਦਿੱਤਾ ਜਾਵੇਗਾ।ਇਸ ਦੇ ਨਾਲ ਹੀ ਰਾਜਨੀਤੀ ਵਿੱਚ ਆਉਣ ਬਾਰੇ ਸਵਾਲ ਪੁੱਛੇ ਜਾਣ ਉੱਤੇ ਮਾਲਵਿਕਾ ਨੇ ਕਿਹਾ ਕਿ ਅਜਿਹਾ ਕਰਨ ਦਾ ਇਹ ਠੀਕ ਸਮਾਂ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ, ਮੇਰੇ ਭਰਾ ਦੀ ਤਰ੍ਹਾਂ, ਮੈਂ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨਾ ਜਾਰੀ ਰੱਖਾਂਗੀ। ਉਨ੍ਹਾਂ ਨੇ ਕਿਹਾ ਕਿ ਰਾਜਨੀਤੀ ਵਿੱਚ ਪਰਵੇਸ਼ ਕਰਨਾ ਹੈ ਜਾਂ ਨਹੀਂ, ਇਹ ਲੋਕਾਂ ਨੇ ਤੈਅ ਕਰਨਾ ਹੈ।