ਪੰਜਾਬ ‘ਚ ਜਿਵੇਂ ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਨੇ ਉਸ ਦੇ ਨਾਲ ਹੀ ਸਿਆਸੀ ਪਾਰਟੀਆਂ ਵਿੱਚ ਘਮਸਾਨ ਤੇ ਹਲ-ਚੱਲ ਜੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ। ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਜੀਰ ਤੇ ਵਿਧਾਇਕ ਮੁੱਖ ਮੰਤਰੀ ਦੇ ਖਿਲਾਫ ਹੋਏ ਉਥੇ ਹੀ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਸੁਖਪਾਲ ਸਿੰਘ ਖਹਿਰਾ ਨੇ ਦੋ ਹੋਰ ਵਿਧਾਇਕਾਂ ਨਾਲ ਬੀਤੇ ਦਿਨੀਂ ਫਿਰ ਤੋਂ ਕਾਂਗਰਸ ਦਾ ਪੱਲਾ ਫੜਿਆ ਸੀ। ਜਿਸ ਤੋਂ ਬਾਅਦ ਕਾਂਗਰਸ ਹਾਈਕਮਾਨ ‘ਚ ਇਸ ਨਾਲ ਹੋਰ ਜੋਸ਼ ਆ ਗਿਆ। ਜਿਸ ਦੇ ਚਲਦਿਆਂ ਖਹਿਰਾ ਨੇ ਬੀਤੇ ਕੱਲ੍ਹ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਮਾਮਲਿਆ ਵਾਰਿਆਂ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ.। ਸੁਣੋ ਕੀ ਕਿਹਾ ਖਹਿਰਾ ਨੇ ਮੀਟਿੰਗ ਤੋਂ ਬਾਅਦ..
