Home » ਫਲਾਇੰੰਗ ਸਿੱਖ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ,ਮੁੱਖ ਮੰਤਰੀ ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ
Health India India News

ਫਲਾਇੰੰਗ ਸਿੱਖ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ,ਮੁੱਖ ਮੰਤਰੀ ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ

Spread the news

ਮਹਾਨ ਸ਼ਖਸ਼ੀਅਤ ਅਤੇ ਮਹਾਨ ਦੋੜਾਕ ਦੁਨੀਆਂ ਭਰ ਦੇ ਖੇਡ ਮੈਦਾਨਾਂ ‘ਚ ਭਾਰਤ ਦਾ ਨਾਂ ਰੌਸ਼ਣ ਕਰਨ ਵਾਲੇ ਮਿਲਖਾ ਸਿੰਘ ਜੀ ਦੇ ਦੇਹਾਂਤ ‘ਤੇ ਉਨ੍ਹਾਂ ਦੇ ਘਰ ਜਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਹੋਰ ਵੀ ਰਾਜਨੀਤਿਕ ਲੀਡਰਾਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ, ਡੈਮੋਕ੍ਰੇਟਿਕ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਅਕਾਲੀ ਦਲ ਦੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਵੀ ਮਿਲਖਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।  ਕੁੱਝ ਦਿਨ ਪਹਿਲਾਂ ਮਿਲਖਾ ਸਿੰਘ ਦੀ ਸਿਹਤ ਠੀਕ ਹੋ ਗਈ ਸੀ ਪਰ 18 ਜੂਨ ਦੀ ਰਾਤ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਲਿਆਂਦਾ ਜਿਥੇ ਉਨ੍ਹਾਂ ਨੇ ਆਖਰੀ ਸਾਹ ਲਏ। ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਰੱਖਿਆ ਜਿਥੇ ਸ਼ਰਧਾ ਦੇ ਫੁੱਲ ਭੇਂਟ ਕਰਨ ਤੋਂ ਬਾਅਦ ਉਨ੍ਹਾਂ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ ਗਈ।