
ਪੰਜਾਬ ਕਾਂਗਰਸ ਸਰਕਾਰ ਨੂੰ ਆਏ ਦਿਨ ਝੱਟਕੇ ਤੇ ਝੱਟਕਾ ਲੱਗ ਰਿਹਾ ਹੈ । ਇਸਦੇ ਮਦੇਨਜ਼ਰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿਲੋਂ ਨੇ ਆਪਣੀ ਹੀ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਬਰਿੰਦਰ ਸਿੰਘ ਢਿਲੋਂ ਨੇ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੱਕੇ ਕਰਨਾ ਚਾਹੀਦਾ ਹੈ। ਉਹ ਪੰਜਾਬ ਦੇ ਹਰ ਇਕ ਬੇਰੁਜ਼ਗਾਰ ਨਾਲ ਖੜ੍ਹਨਗੇ। ਦਰਾਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵਿਧਾਇਕਾਂ ਵੱਲੋਂ ਆਪਣੇ ਬੇਟਿਆਂ ਲਈ ਮੰਗੀਆਂ ਜਾ ਰਹੀਆਂ ਨੋਕਰੀ ‘ਤੇ ਸਵਾਲ ਖੜੇ ਕੀਤੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਤਾਂ ਸਾਰਿਆਂ ਦਾ ਧਿਆਨ ਰੱਖਣਾ ਹੁੰਦਾ ਹੈ ਪਰ ਉਨ੍ਹਾਂ ਨੂੰ ਸੋਚਣਾ ਚਾਹੀਦਾ ਜੋ ਵਿਧਾਇਕ ਹੋ ਕੇ ਵੀ ਨੋਕਰੀਆਂ ਮੰਗ ਰਹੇ ਹਨ। ਇਸਦੇ ਨਾਲ ਹੀ ਇਕ ਵਾਰ ਫਿਰ ਕਾਂਗਰਸ ਚ ਵਾਗੀ ਸੁਰਾਂ ਉੱਠਣ ਲੱਗੀਆਂ ਹਨ। ਹਾਲੇ ਪਹਿਲਾਂ ਹੀ ਕਾਂਗਰਸ ਅੰਦਰੂਨੀ ਕਲੇਸ਼ ਤੋਂ ਉਪਰ ਉਠ ਨਹੀਂ ਸਕੀ ਓਧਰ ਹੁਣ ਕਾਂਗਰਸ ਦੇ ਯੂਥ ਪ੍ਰਧਾਨ ਵੱਲੋਂ ਆਪਣੀ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਓਧਰ ਕਾਂਗਰਸ ਦੇ ਹੋਰ ਵਿਧਾਇਕਾਂ ਨੇ ਵੀ ਇਸ ਫੈਸਲੇ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ। ਇਸ ਤਰ੍ਹਾਂ ਹੀ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੀ ਇਸ ਮਾਮਲੇ ‘ਤੇ ਵੱਡੇ ਸਵਾਲ ਖੜੇ ਕੀਤੇ ਹਨ ਤੇ ਉਨ੍ਹਾਂ ਨੇ ਕਿਹਾ ਕੈਬਨਿਟ ਦਾ ਇਹ ਫੈਸਲਾ ਬਿਲਕੁਲ ਗਲਤ ਹੈ ਇਸ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਇਸ ਮਸਲੇ ਦਾ ਕੀ ਹੱਲ ਕਢੇਗੀ