ਕੋਰੋਨਾ ਮਹਾਂਮਾਰੀ ਬਾਰੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਪਿੰਡਾਂ ‘ਚ ਵੈਕਸੀਨੇਸ਼ਨ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਬਹੁਤ ਸਾਰੇ ਪਿੰਡਾਂ ‘ਚ ਵੈਕਸੀਨ ਲਗਾਉਣ ਦਾ ਕੰਮ ਪੂਰਾ ਕੀਤਾ ਜਾ ਚੁੱਕਾ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਨੇ ਤਿਆਰੀਆਂ ਕਰ ਲਈਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਕ ਦਮ ਭਾਰੀ ਇਕੱਠ ਵਾਲੀ ਥਾਂਵਾਂ ‘ਤੇ ਘਰ ਤੋਂ ਬਾਹਰ ਨਾ ਨਿਕਲੋ।
ਸਿੱਧੂ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪ ‘ਚ ਸ਼ਾਮਲ ਹੋਣ ਬਾਰੇ ਕਿਹਾ ਕਿ ਇਸ ਨਾਲ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਂਦਾ ਤੇ ਪੰਜਾਬ ਦੇ ਲੋਕ ਇਕ ਬਾਰ ਫਿਰ ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਦਵਾਉਣਗੇ। ਜਦੋਂ ਉਨ੍ਹਾਂ ਤੋ ਵਿਧਾਇਕਾਂ ਦੇ ਬੇਟਿਆਂ ਨੂੰ ਨੋਕਰੀਆਂ ਦੇਣ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਸਾਰੀ ਕਾਰਵਾਈ ਨਿਯਮਾਂ ਦੇ ਤਹਿਤ ਹੋਈ ਹੈ ਤੇ ਹੋਲੀ ਹੋਲੀ ਸਭ ਸਮਝ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਵਿਕਾਸ ਦੇ ਕੰਮ ਵੱਡੇ ਪੱਧਰ ਤੇ ਕੀਤੇ ਜਾ ਰਹੇ ਹਨ ਅਤੇ ਕਾਂਗਰਸ ਨੇ ਜੋ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਹੁਣ ਦੇਖਣਾ ਹੋਵੇਗਾ ਕਿ ਆਪਸੀ ਕਲੇਸ਼ ਚ ਘਿਰੀ ਕਾਂਗਰਸ ਆਪਣੇ ਵਾਅਦੇ ਪੂਰੇ ਕਰ ਪਾਏਗੀ ਜਾਂ ਨਹੀਂ