ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇਮੋਦੀ ਸਰਕਾਰ ‘ਤੇ ਇਕ ਬਾਰ ਫਿਰ ਨਿਸ਼ਾਨਾ ਸਾਧਿਆ ਹੈ ਉਨ੍ਹਾਂ ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਸਥਿਤੀ ਨੂੰ ਲੈ ਕੇ ਇਹ ਸ਼ਬਦੀ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਅੱਜ ਪਾਰਟੀ ਦੀ ਤਰਫੋਂ ‘ਵ੍ਹਾਈਟ ਪੇਪਰ’ ਜਾਰੀ ਕੀਤਾ ਤੇ ਤੀਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਮੋਦੀ ਸਰਕਾਰ ਨੂੰ ਹੁਣ ਤੋਂ ਪੂਰੀ ਤਿਆਰੀ ਕਰਨ ਦੀ ਅਪੀਲ ਕੀਤੀ।
ਰਾਹੁਲ ਗਾਂਧੀ ਨੇ ਕਿਹਾ ਕਿ ਇਸ ਵ੍ਹਾਈਟ ਪੇਪਰ ਦਾ ਟੀਚਾ ਸਰਕਾਰ ਵੱਲ ਉਂਗਲਾਂ ਉਠਾਉਣਾ ਨਹੀਂ। ਅਸੀਂ ਸਰਕਾਰ ਦੀਆਂ ਗਲਤੀਆਂ ਦਾ ਜ਼ਿਕਰ ਕਰ ਰਹੇ ਹਾਂ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗ਼ਲਤੀਆਂ ਨੂੰ ਸੁਧਾਰਿਆ ਜਾ ਸਕੇ। ਸਾਰਾ ਦੇਸ਼ ਜਾਣਦਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਆਉਣ ਵਾਲੀ ਹੈ। ਇਸੇ ਲਈ ਅਸੀਂ ਦੁਬਾਰਾ ਕਹਿ ਰਹੇ ਹਾਂ ਕਿ ਸਰਕਾਰ ਨੂੰ ਤੀਜੀ ਲਹਿਰ ਦੀ ਅਗਾਊਂ ਤਿਆਰੀ ਕਰਨੀ ਚਾਹੀਦੀ ਹੈ। ਹਸਪਤਾਲਾਂ ਵਿੱਚ ਪਹਿਲਾਂ ਤੋਂ ਆਕਸੀਜਨ, ਬਿਸਤਰੇ ਤੇ ਦਵਾਈਆਂ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।
ਕਾਂਗਰਸ ਨੇ ਵ੍ਹਾਈਟ ਪੇਪਰ ਵਿੱਚ ਚਾਰ ਮੁੱਖ ਨੁਕਤਿਆਂ ‘ਤੇ ਕੇਂਦ੍ਰਤ ਕੀਤਾ
ਪਹਿਲਾ ਬਿੰਦੂ- ਤੀਜੀ ਲਹਿਰ ਦੀ ਤਿਆਰੀ।
ਦੂਜਾ ਬਿੰਦੂ- ਗਰੀਬਾਂ, ਛੋਟੇ ਵਪਾਰੀਆਂ ਨੂੰ ਵਿੱਤੀ ਸਹਾਇਤਾ।
ਤੀਜਾ ਬਿੰਦੂ- ਕੋਵਿਡ ਮੁਆਵਜ਼ਾ ਫੰਡ ਬਣਾਇਆ ਜਾਣਾ ਚਾਹੀਦਾ ਹੈ।
ਚੌਥਾ ਬਿੰਦੂ- ਪਹਿਲੀ ਅਤੇ ਦੂਜੀ ਲਹਿਰ ਦੀਆਂ ਗਲਤੀਆਂ ਦੇ ਕਾਰਨਾਂ ਦਾ ਪਤਾ ਲਗਾਓ ਤੇ ਇਹ ਸੁਨਿਸ਼ਚਿਤ ਕਰੋ ਕਿ ਭਵਿੱਖ ਵਿਚ ਇਹ ਗ਼ਲਤੀਆਂ ਨਾ ਹੋਣ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੋਵਿਡ ਮਹਾਂਮਾਰੀ ਦੀ ਸਥਿਤੀ ਬਾਰੇ ਪਾਰਟੀ ਦੀ ਤਰਫੋਂ ‘ਵ੍ਹਾਈਟ ਪੇਪਰ’ ਜਾਰੀ ਕੀਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੋਵਿਡ ਦੀ ਤੀਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਹੁਣ ਤੋਂ ਪੂਰੀ ਤਿਆਰੀ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਗਰੀਬਾਂ ਨੂੰ ਵਿੱਤੀ ਸਹਾਇਤਾ ਦੇਵੇ ਤੇ ਕੋਵਿਡ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਕੋਵਿਡ ਮੁਆਵਜ਼ਾ ਫੰਡ ਸਥਾਪਤ ਕਰੇ।
ਹਾਲਾਂਕਿ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਵ੍ਹਾਈਟ ਪੇਪਰ ਦਾ ਟੀਚਾ ਸਰਕਾਰ ਵੱਲ ਉਂਗਲਾਂ ਉਠਾਉਣਾ ਨਹੀਂ ਹੈ। ਅਸੀਂ ਸਰਕਾਰ ਦੀਆਂ ਗਲਤੀਆਂ ਦਾ ਜ਼ਿਕਰ ਕਰ ਰਹੇ ਹਾਂ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਲਤੀਆਂ ਨੂੰ ਸੁਧਾਰਿਆ ਜਾ ਸਕੇ।