ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਆਪਣੇ ਨਤੀਜੇ ਦੇ ਐਲਾਨ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹ ਨ। ਇਸ ਦੇ ਨਾਲ ਹੀ ਬੋਰਡ ਪ੍ਰੀਖਿਆਵਾਂ ਬਾਰੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਾਰੇ ਰਾਜ ਬੋਰਡਾਂ ਨੂੰ 31 ਜੁਲਾਈ ਤੋਂ ਪਹਿਲਾਂ ਨਤੀਜੇ ਐਲਾਨਣ ਦੇ ਆਦੇਸ਼ ਦਿੱਤੇ ਹਨ ।
CBSE ਸਣੇ ਜਿਥੇ ਦੇਸ਼ ਦੇ ਕਈ ਰਾਜਾਂ ਦੇ ਬੋਰਡਾਂ ਨੇ ਆਪਣੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ । ਇਸਦੇ ਨਾਲ ਹੀ ਬਹੁਤ ਸਾਰੇ ਰਾਜਾਂ ਨੇ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਤਿਆਰ ਕਰਨ ਦਾ ਫਾਰਮੂਲਾ ਵੀ ਐਲਾਨ ਦਿੱਤਾ ਹੈ।
ਇਸ ਦੌਰਾਨ ਜਸਟਿਸ ਏਐਮ ਖਾਨਵਿਲਕਰ ਅਤੇ ਦਿਨੇਸ਼ ਮਹੇਸ਼ਵਰੀ ਦੇ ਬੈਂਚ ਨੇ ਕਿਹਾ ਕਿ ਹਰੇਕ ਬੋਰਡ ਖੁਦਮੁਖਤਿਆਰ ਅਤੇ ਵੱਖਰਾ ਹੁੰਦਾ ਹੈ । ਇਸ ਲਈ ਅਦਾਲਤ ਉਨ੍ਹਾਂ ਨੂੰ ਸਮਾਨ ਯੋਜਨਾ ਨੂੰ ਅਪਣਾਉਣ ਲਈ ਨਿਰਦੇਸ਼ ਨਹੀਂ ਦੇ ਸਕਦੀ। ਜਸਟਿਸ ਖਾਨਵਿਲਕਰ ਨੇ ਕਿਹਾ ਕਿ ਅਸੀਂ ਪੂਰੇ ਦੇਸ਼ ਦੇ ਵਿਦਿਆਰਥੀਆਂ ਲਈ ਇੱਕ ਅਜਿਹੀ ਯੋਜਨਾ ਬਣਾਉਣ ਦਾ ਨਿਰਦੇਸ਼ ਨਹੀਂ ਦੇ ਸਕਦੇ । ਹਰ ਬੋਰਡ ਨੂੰ ਆਪਣੀ ਯੋਜਨਾ ਤਿਆਰ ਕਰਨੀ ਪਵੇਗੀ
ਦੱਸ ਦੇਈਏ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਸੁਪਰੀਮ ਕੋਰਟ ਨੇ CBSE ਅਤੇ CISCE ਬੋਰਡਾਂ ਨੂੰ ਵਿਦਿਆਰਥੀਆਂ ਦੇ ਮੁਲਾਂਕਣ ਲਈ ਵਿਕਲਪਕ ਮੁਲਾਂਕਣ ਮਾਪਦੰਡ ਤਿਆਰ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਸੀ। ਦੋਵਾਂ ਬੋਰਡਾਂ ਨੇ ਪਿਛਲੇ ਹਫ਼ਤੇ ਮੁਲਾਂਕਣ ਦੇ ਮਾਪਦੰਡਾਂ ਦੀ ਜਾਣਕਾਰੀ ਸੁਪਰੀਮ ਕੋਰਟ ਨੂੰ ਦਿੱਤੀ ਸੀ, ਜਿਸ ਨੂੰ ਚੋਟੀ ਦੀ ਅਦਾਲਤ ਨੇ ਮਨਜ਼ੂਰੀ ਦਿੱਤੀ ਸੀ ਅਤੇ ਇਸਨੂੰ ਨਿਰਪੱਖ ਅਤੇ ਉਚਿਤ ਕਿਹਾ ਸੀ ।