ਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਅੱਜ ਕੋਟਕਪੁਰਾ ਗੋਲੀਕਾਂਡ ਦੇ ਮਾਮਲੇ ਦੇ ਸਬੰਧ ’ਚ ਸਿੱਟ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧ ’ਚ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਆਪਣੀ ਹੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ’ਤੇ ਕਈ ਨਿਸ਼ਾਨੇ ਸਾਧੇ ਹਨ।
ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ‘ਤੇ ਤੰਜ ਕਸਦੇ ਹੋਏ ਟਵੀਟ ਕਰ ਕੇ ਕਿਹਾ ਗਿਆ ਕਿ ਜਿਸ ਸਮੇਂ ਕਿਸਾਨ ਸੰਘਰਸ਼ ਕਰ ਰਹੇ ਹਨ, ਉਸ ਸਮੇਂ ਮੁੱਖ ਮੰਤਰੀ ਗਾਂਧੀ ਪਰਿਵਾਰ ਨੂੰ ਖ਼ੁਸ਼ ਕਰਨ ਵਿੱਚ ਲਗੇ ਹੋਏ ਹਨ ।