ਕਿਸਾਨਾਂ ਤੇ ਕੇਂਦਰ ਸਰਕਾਰ ਦੌਰਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਖਿਚੋ ਤਾਣ ਹਾਲੇ ਵੀ ਜਾਰੀ ਹੈ। ਓਥੇ ਹੀ ਇਸਦੇ ਮਦੇਨਜਰ ਕੇਂਦਰ ਸਰਕਾਰ ਚ ਚਿੰਤਾ ਦਿਖਾਈ ਦੇਣ ਲੱਗੀ ਹੈ
ਕਿਸਾਨੀ ਅੰਦੋਲਨ ਨੂੰ ਅਜ 7 ਮਹੀਨੇ ਪੂਰੇ ਹੋ ਗਏ ਨੇ ਜਿਸ ਦੇ ਸਬੰਧ ਚ ਅਜ ਕਿਸਾਨਾਂ ਦੇ ਵੱਡੇ ਕਾਫਲੇ ਚੰਡੀਗੜ੍ਹ ਲਈ ਰਵਾਨਾ ਹੋਏ ,ਅਤੇ ਪ੍ਰਸਾਸਨ ਲਈ ਵੱਡੀ ਚਿੰਤਾ ਖੜ੍ਹੀ ਹੋਈ ਹੈ। ਪੂਰੇ ਚੰਡੀਗੜ੍ਹ ਦੇ ਸਾਰੇ ਰਸਤੇ ਸੀਲ ਕੀਤੇ ਗਏ ਨੇ।
ਪਰ ਕਿਸਾਨਾਂ ਦੇ ਬੁਲੰਦ ਹੌਂਸਲੇ ਦੇਖਣ ਨੂੰ ਮਿਲ ਰਹੇ ਨੇ, ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ ਸਾਹਮਣੇ ਆਉਂਦਾ ਹੈ ਕਿ ਤੋਮਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਦੋਲਨ ਨੂੰ ਖਤਮ ਕਰਨ, ਸਰਕਾਰ ਹਰ ਤਰ੍ਹਾਂ ਦੀ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਕਾਨੂੰਨਾਂ ‘ਤੇ ਸ਼ੰਕਿਆਂ ‘ਤੇ ਵਿਚਾਰ ਕਰਨ ਲਈ ਤਿਆਰ ਹਾਂ।
ਦੱਸ ਦਈਏ ਕਿ ਕਿਸਾਨ ਅੱਜ ਪੂਰੇ ਮੁਲਕ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸੂਬਿਆਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।
ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੌਰਾਨ ਖੇਤੀ ਮੰਤਰੀ ਨੇ ਕਿਹਾ ਕਿ ਸਰਕਾਰ 11 ਦੌਰ ਦੀ ਗੱਲਬਾਤ ਕਰ ਚੁੱਕੀ ਹੈ। ਉਨ੍ਹਾਂ ਕਿਹਾ ਸਰਕਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸ਼ੰਕੇ ਦੂਰ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਹਨ।