ਹੁਣ 26 ਜਨਵਰੀ ਹਿੰਸਾ ਮਾਮਲੇ ਵਿਚ ਲੱਖਾ ਸਿਧਾਣਾ ਨੂੰ ਵੱਡੀ ਰਾਹਤ ਮਿਲੀ ਹੈ। ਤੀਸ ਹਜ਼ਾਰੀ ਕੋਰਟ ਨੇ ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ਤੇ 3 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।
26 ਜਨਵਰੀ ਹਿੰਸਾ ਮਾਮਲੇ ਵਿਚ ਲੱਖਾ ਸਿਧਾਣਾ ਨੂੰ ਵੱਡੀ ਰਾਹਤ ਮਿਲੀ ਹੈ। ਤੀਸ ਹਜ਼ਾਰੀ ਕੋਰਟ ਨੇ ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ਤੇ 3 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਲੱਖਾ ਸਿਧਾਣਾ ਨੇ ਦਿੱਲੀ ਪੁਲਿਸ ਦੀ ਗ੍ਰਿਫਤਾਰੀ ਤੋਂ ਬਚਣ ਲਈ ਤੀਸ ਹਜ਼ਾਰੀ ਕੋਰਟ ਵਿੱਚ ਅੰਤਰਿਮ ਪ੍ਰੋਟੈਕਸ਼ਨ ਦੀ ਅਰਜ਼ੀ ਦਾਇਰ ਕੀਤੀ ਸੀ। ਦੱਸ ਦਈਏ ਕਿ ਕਿਸਾਨ ਟਰੈਕਟਰ ਮਾਰਚ ਦੌਰਾਨ 26 ਜਨਵਰੀ ਨੂੰ ਦਿੱਲੀ ਤੇ ਲਾਲ ਕਿਲ੍ਹੇ ਉਤੇ ਹਿੰਸਾ ਹੋਈ ਸੀ।
ਜਿਸ ਵਿਚ ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਖਿਲਾਫ ਸਖਤ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਜਿਸ ਤੋਂ ਬਾਅਦ ਲੱਖੇ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਲੱਖਾ ਦੀ ਗ੍ਰਿਫਤਾਰੀ ਲਈ ਇਨਾਮ ਵੀ ਐਲਾਨਿਆ ਹੋਇਆ ਹੈ।