Home » SIT ਦੇ ਸਾਹਮਣੇ ਪੇਸ਼ ਹੋਣ ਪਹੁੰਚੇ ਸੁਖਬੀਰ ਬਾਦਲ,ਕੋਟਕਪੂਰਾ ਗੋਲੀਕਾਂਡ ਬਾਰੇ ਕੀਤੀ ਗਈ ਪੁੱਛ-ਗਿੱਛ
India India News World World News

SIT ਦੇ ਸਾਹਮਣੇ ਪੇਸ਼ ਹੋਣ ਪਹੁੰਚੇ ਸੁਖਬੀਰ ਬਾਦਲ,ਕੋਟਕਪੂਰਾ ਗੋਲੀਕਾਂਡ ਬਾਰੇ ਕੀਤੀ ਗਈ ਪੁੱਛ-ਗਿੱਛ

Spread the news

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ। ਇਸ ਕੇਸ ਵਿੱਚ ਉਸਨੂੰ ਸੰਮਨ ਭੇਜਿਆ ਗਿਆ ਹੈ। ਸੁਖਬੀਰ ਬਾਦਲ ਨੂੰ 26 ਜੂਨ ਨੂੰ ਸੈਕਟਰ -32, ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਹੈਡਕੁਆਰਟਰ ਆਉਣ ਲਈ ਕਿਹਾ ਗਿਆ ਹੈ। 2015 ਵਿਚ ਕੋਟਕਪੂਰਾ ਗੋਲੀਬਾਰੀ ਦੀ ਘਟਨਾ ਵੇਲੇ ਬਾਦਲ ਸੂਬਾ ਸਰਕਾਰ ਵਿਚ ਗ੍ਰਹਿ ਮੰਤਰੀ ਸੀ।

ਦੱਸ ਦਈਏ ਕਿ ਇਸ ਗੋਲੀਬਾਰੀ ਦੀ ਘਟਨਾ ਦੀ ਜਾਂਚ ਲਈ ਪੰਜਾਬ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਇੱਕ ਨਵੀਂ ਐਸਆਈਟੀ ਟੀਮ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਸੀ। ਮਈ ਵਿਚ ਬਣਾਈ ਗਈ ਟੀਮ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ 2015 ਵਿਚ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲੀਬਾਰੀ ਦਾ ਆਦੇਸ਼ ਕਿਸਨੇ ਦਿੱਤਾ ਸੀ। ਐਸਆਈਟੀ ਟੀਮ ਇਸ ਮਾਮਲੇ ਵਿਚ ਘਟਨਾ ਦੇ ਸਮੇਂ ਮੌਜੂਦ ਤਤਕਾਲੀ ਪੁਲਿਸ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

ਦੱਸ ਦੇਈਏ ਕਿ ਐਸਆਈਟੀ ਦੀ ਟੀਮ ਨੇ ਮੰਗਲਵਾਰ ਨੂੰ ਪੰਜਾਬ ਦੇ ਫਰੀਦਕੋਟ, ਕੋਟਕਪੂਰਾ ਪੁਲਿਸ ਗੋਲੀਬਾਰੀ ਦੀ ਘਟਨਾ ਸਬੰਧੀ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਪੰਜਾਬ ਪੁਲਿਸ ਦੀ ਐਸਆਈਟੀ ਸੈਕਟਰ -4 ਸਥਿਤ ਬਾਦਲ ਦੇ ਸਰਕਾਰੀ ਵਿਧਾਇਕ ਦੇ ਫਲੈਟ ਵਿਖੇ ਪਹੁੰਚੀ ਅਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਗਈ।