ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨ ਪਿਛਲੇ ਦਿਨੀਂ ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਪਿਛਲੇ ਪਾਸੇ ਬਣੀ ਰਾਖ ‘ਚੋਂ ਨਾਜਾਇਜ਼ ਮਾਈਨਿੰਗ ਦੇ ਦੋਸ਼ ਲਾਏ ਸਨ ਅਤੇ ਸੀ.ਬੀ.ਆਈ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਕਰੋੜਾਂ ਰੁਪਏ ਦਾ ਚੂਨਾ ਲਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਇੱਕ ਸ਼ਿਕਾਇਤ ਬਠਿੰਡਾ ਦੇ ਐੱਸਐੱਸਪੀ ਨੂੰ ਦਿੱਤੀ ਸੀ।
ਬਠਿੰਡਾ ਵਿੱਚ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਨੂੰ ਲੈ ਕੇ ਆਵਾਜ਼ ਚੁੱਕਣ ਵਾਲੇ ਅਕਾਲੀ ਦਲ ਦੇ ਸਾਬਕਾ ਵਿਧਾਇਕ ‘ਤੇ ਹਮਲਾ ਹੋਣ ਦੇ ਮਾਮਲੇ ਵਿੱਚ ਅੱਜ ਯੂਥ ਅਕਾਲੀ ਦਲ ਵਲੋ ਮਨਪ੍ਰੀਤ ਬਾਦਲ ਦੇ ਦਫ਼ਤਰ ਦਾ ਘੇਰਾਅ ਕੀਤਾ ਗਿਆ।
ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਜਾਇਜ਼ ਮਾਈਨਿੰਗ ਦੀ ਆੜ ਵਿੱਚ ਵਿੱਤ ਮੰਤਰੀ ਦੇ ਰਿਸ਼ਤੇਦਾਰ ਵੱਲੋਂ ਕਰੋੜਾਂ ਰੁਪਏ ਦਾ ਘਪਲਾ ਕੀਤਾ ਹੈ। ਇਸ ਮਾਮਲੇ ਵਿੱਚ ਸਖਤ ਕਾਰਵਾਈ ਹੋਣ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਵਿੱਤ ਮੰਤਰੀ ਦੀ ਸਰਪ੍ਰਸਤੀ ਹੇਠ ਹੋ ਰਿਹਾ ਹੈ। ਇਸ ਤੋਂ ਬਾਅਦ ਸਿੰਗਲਾ ਨੇ ਕਿਹਾ ਕਿ ਉਨ੍ਹਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤ ਗਈ, ਜਿਸ ਸੰਬੰਧੀ ਉਨ੍ਹਾਂ ਬੀਤੇ ਦਿਨ ਸ਼ਿਕਾਇਤ ਵੀ ਦਰਜ ਕਰਵਾਈ।