ਪ੍ਰਧਾਨ ਮੰਤਰੀ ਮੋਦੀ ਨੇ ਅੱਜ ਮੰਤਰੀ ਮੰਡਲ ਦੀ ਅਹਿਮ ਬੈਠਕ ਬੁਲਾਈ ਹੈ, ਜਿਸਦੇ ਦੌਰਾਨ ਪ੍ਰਧਾਨ ਮੰਤਰੀ ਕੋਈ ਵੱਡਾ ਐਲਾਨ ਕਰ ਸਕਦੇ ਹਨ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਣ ਵਾਲੀ ਇਸ ਬੈਠਕ ‘ਚ ਕੋਰੋਨਾ ਮਹਾਮਾਰੀ ਦੀ ਤੀਸਰੀ ਲਹਿਰ ਦੇ ਖਦਸ਼ਿਆਂ ਦੇ ਮੱਦੇਨਜ਼ਰ ਦੇਸ਼ ਭਰ ਵਿਚ ਵੈਕਸੀਨੇਸ਼ਨ ਦੇ ਹਾਲਾਤ ‘ਤੇ ਵੀ ਚਰਚਾ ਹੋ ਸਕਦੀ ਹੈ। ਨਾਲ ਹੀ ਵੱਖ-ਵੱਖ ਮੰਤਰਾਲਿਆਂ ਤੋਂ ਇਸ ਦੇ ਲਈ ਬਣਾਈਆਂ ਗਈਆਂ ਮਹੱਤਵਪੂਰਨ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ ਜਾ ਸਕਦੀ ਹੈ। ਹਾਲ ਦੇ ਦਿਨਾਂ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਮੰਤਰੀ ਮੰਡਲ ਦੇ ਆਪਣੇ ਸਹਿਯੋਗੀਆਂ ਦੇ ਨਾਲ ਕਈ ਬੈਠਕਾਂਕ ਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਬੈਠਕਾਂ ‘ਚ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਰਹੇ।
ਕਿਆਸ ਲਗਾਏ ਜਾ ਰਹੇ ਹਨ ਕਿ ਮੋਦੀ ਮੰਤਰੀ ਮੰਡਲ ‘ਚ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ‘ਚ ਮੰਤਰੀ ਮੰਡਲ ਵਿਸਥਾਰ ਦੀਆਂ ਤਿਆਰੀਆਂ ਸਬੰਧੀ ਖ਼ਬਰ ਹੈ ਕਿ ਇਸ ਦੇ ਲਈ ਪ੍ਰਧਾਨ ਮੰਤਰੀ ਨੇ ਮੰਤਰਾਲਿਆਂ ਨਾਲ ਸਬੰਧਤ ਮੰਤਰੀਆਂ ਨੂੰ ਬੁਲਾ ਕੇ ਉਨ੍ਹਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ ਹੈ।