ਚੰਡੀਗੜ੍ਹ :ਸੂਬੇ ਅੰਦਰ ਅੱਤ ਦੀ ਪੈ ਰਹੀ ਗਰਮੀ ਨੇ ਲੋਕਾਂ ਦਾ ਜੀਣਾ ਦੁਭੱਰ ਕਰ ਦਿੱਤਾ ਹੈ। ਓਥੇ ਹੀ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਨੇ ਲੋਕਾਂ ਲਈ ਭਾਰੀ ਸਮੱਸਿਆਵਾਂ ‘ਚ ਘੇੋਰ ਰੱਖਿਆ ਹੈ। ਜਿਸ ਕਰਕੇ ਬੱਚੇ,ਬੁਢੇ ਗਰਮੀ ਦੇ ਕਾਰਨ ਬਹੁਤ ਪਰੇਸ਼ਾਨ ਦਿਖਾਈ ਦੇ ਰਹੇ ਹਨ। ਪੰਜਾਬ ’ਚ ਬਿਜਲੀ ਸੰਕਟ ਛਾਇਆ ਹੋਇਆ ਹੈ ਜਿਸ ਕਾਰਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਸਰਕਾਰੀ/ ਜਨਤਕ ਖੇਤਰ ਦੇ ਦਫਤਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਦੀ ਵਰਤੋਂ ਸਹੀ ਤਰੀਕੇ ਨਾਲ ਕਰਨ ਅਤੇ 3 ਜੁਲਾਈ ਤੱਕ AC ਬੰਦ ਕਰ ਦੇਣ।
PCPCL ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਤੇ ਮੌਨਸੂਨ ਵਿੱਚ ਦੇਰੀ ਹੋ ਗਈ ਹੈ। ਇਸ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਵਿਚ ਤਲਵੰਡੀ ਸਾਬੋ ਥਰਮਲ ਪਾਵਰ ਪਲਾਂਟ ਦੇ ਇਕ ਯੂਨਿਟ ਬੰਦ ਹੋਣ ਕਾਰਨ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਗਰਮੀ ਕਾਰਨ ਬਿਜਲੀ ਦੀ ਮੰਗ 14,500 ਮੈਗਾਵਾਟ ਤੋਂ ਵੱਧ ਦੀ ਬਿਜਲੀ ਦੀ ਮੰਗ ਹੈ।
ਇਸ ਲਈ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਕੰਮ ਕਰ ਰਹੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਦਫ਼ਤਰਾਂ ਅਤੇ ਵਪਾਰਕ ਕੇਂਦਰਾਂ ਵਿਚ ਲਾਈਟਾਂ, ਡਿਵਾਈਸਾਂ ਅਤੇ ਉਪਕਰਣਾਂ ਨੂੰ ਬੰਦ ਕਰਕੇ ਬਿਜਲੀ ਦੀ ਸਹੀ ਵਰਤੋਂ ਕਰਨ। ਇਸ ਦੇ ਨਾਲ ਅਗਲੇ ਤਿੰਨ ਦਿਨਾਂ ਲਈ ਏਅਰ ਕੰਡੀਸ਼ਨਰ ਨਾ ਚਲਾਏ ਜਾਣ।