Home » ਵੱਡੇ ਪੱਧਰ ‘ਤੇ ਚੱਲ ਰਹੇ ਵਿਰੋਧ ਦੇ ਦੌਰਾਨ ਨਰਿੰਦਰ ਸਿੰਘ ਤੋਮਰ ਬੋਲੇ, ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕਿਸੇ ਵੀ ਵਿਸ਼ੇ ‘ਤੇ ਚਰਚਾ ਲਈ ਤਿਆਰ
Home Page News India India News NewZealand World World News

ਵੱਡੇ ਪੱਧਰ ‘ਤੇ ਚੱਲ ਰਹੇ ਵਿਰੋਧ ਦੇ ਦੌਰਾਨ ਨਰਿੰਦਰ ਸਿੰਘ ਤੋਮਰ ਬੋਲੇ, ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕਿਸੇ ਵੀ ਵਿਸ਼ੇ ‘ਤੇ ਚਰਚਾ ਲਈ ਤਿਆਰ

Spread the news

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਲਈ ਬਣਾਏ ਹਨ। ਇਸਲਈ ਇਨ੍ਹਾਂ ਕਾਨੂੰਨਾਂ ਦੇ ਵਾਪਸ ਨਹੀਂ ਕੀਤਾ ਜਾਵੇਗਾ। ਕਿਸਾਨ ਕੋਈ ਗੱਲਬਾਤ ਕਰਨਾ ਚਾਹੁੰਦੇ ਹਨ ਤਾਂ ਸਰਕਾਰ ਕਿਸੇ ਵੀ ਸਮੇਂ ਗੱਲ ਕਰਨ ਲਈ ਤਿਆਰ ਹੈ ਪਰ ਕਾਨੂੰਨ ਵਾਪਸ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ।ਉਨ੍ਹਾਂ ਕਿਹਾ ਕਿ 30 ਸਾਲ ਦੀ ਖੇਤੀ ਮਾਹਰਾਂ ਦੀ ਮਿਹਨਤ ਦਾ ਫਲ ਹੈ ਇਹ ਖੇਤੀ ਕਾਨੂੰਨ। ਦੇਸ਼ ਦੇ ਜ਼ਿਆਦਾਤਰ ਕਿਸਾਨ ਸੰਗਠਨ ਇਨ੍ਹਾਂ ਖੇਤੀ ਕਾਨੂੰਨਾਂ ਦੇ ਸਮਰਥਨ ‘ਚ ਹਨ। ਸਾਡੀ ਸਰਕਾਰ ਨੇ ਵਿਰੋਧ ਕਰ ਰਹੇ ਕਿਸਾਨ ਸੰਗਠਨਾਂ ਤੇ ਸਰਕਾਰ ਵਿਚਕਾਰ ਹੁਣ ਤਕ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਨ੍ਹਾਂ ਦੀ ਸਮਝ ‘ਚ ਇਹ ਕਾਨੂੰਨ ਨਹੀਂ ਆ ਰਿਹਾ ਹੈ ਤਾਂ ਸਰਕਾਰ ਦੀ ਇਸ ‘ਚ ਕੋਈ ਗਲਤੀ ਨਹੀਂ ਹੈ।

ਦੇਸ਼ ‘ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਕੇਂਦਰ ਸਰਕਾਰ ਕਈ ਵਾਰ ਕਿਸਾਨ ਸੰਗਠਨਾਂ ਨਾਲ ਚਰਚਾ ਕਰਨ ਲਈ ਹਾਮੀ ਭਰ ਚੁੱਕੇ ਹਨ। ਇਸੇ ਵਿਚਕਾਰ ਵੀਰਵਾਰ ਨੂੰ ਗਵਾਲੀਅਰ ਪਹੁੰਚਣ ‘ਤੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਕਿਸਾਨ ਸੰਗਠਨਾਂ ਨੂੰ ਕਿਹਾ ਹੈ ਕਿ ਸਰਕਾਰ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਖੇਤੀ ਕਾਨੂੰਨਾਂ ਦੇ ਕਿਸੇ ਵੀ ਵਿਸ਼ੇ ‘ਤੇ ਚਰਚਾ ਕਰਨ ਲਈ ਤਿਆਰ ਹਨ।