ਗਰਮੀ ਅਤੇ ਕੱਟਾਂ ਤੋਂ ਪਰੇਸ਼ਾਨ ਲੋਕ ਸਰਕਾਰ ਖਿਲਾਫ਼ ਸੜਕਾਂ ਤੇ ਉਤਰ ਰਹੇ ਹਨ।ਹੁਣ ਇਸ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਬਿਜਲੀ ਦੀ ਭਾਰੀ ਕਟੌਤੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਵਿੱਚ ਹੰਗਾਮਾ ਚੱਲ ਰਿਹਾ ਹੈ।ਗਰਮੀ ਅਤੇ ਕੱਟਾਂ ਤੋਂ ਪਰੇਸ਼ਾਨ ਲੋਕ ਸਰਕਾਰ ਖਿਲਾਫ਼ ਸੜਕਾਂ ਤੇ ਉਤਰ ਰਹੇ ਹਨ।ਹੁਣ ਇਸ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ।
ਸਿੱਧੂ ਨੇ ਕਿਹਾ ਹੈ ਕਿ ਜੇ ਕੋਸ਼ਿਸ਼ਾਂ ਸਹੀ ਦਿਸ਼ਾ ਵੱਲ ਕੀਤੀਆਂ ਜਾਣ ਤਾਂ ਪੰਜਾਬ ਵਿੱਚ ਬਿਜਲੀ ਕੱਟਾਂ ਦੀ ਜ਼ਰੂਰਤ ਨਹੀਂ ਪਵੇਗੀ। ਮੁੱਖ ਮੰਤਰੀ ਦਫਤਰਾਂ ਦੇ ਕੰਮ ਦੇ ਸਮੇਂ ਅਤੇ ਏ.ਸੀ. ਦੀ ਵਰਤੋਂ ਨਿਰਧਾਰਤ ਕਰਨ ਦੀ ਲੋੜ ਨਹੀਂ। ਦੱਸ ਦੇਈਏ ਕਿ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਦਾ ਸੀਐਮ ਅਮਰਿੰਦਰ ਉੱਤੇ ਇਹ ਪਹਿਲਾ ਹਮਲਾ ਹੈ।
ਰਾਜ ਵਿਚ ਬਿਜਲੀ ਸਪਲਾਈ ‘ਚ ਕਥਿਤ ਬੇਨਿਯਮੀਆਂ ਕਾਰਨ ਖਪਤਕਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਮਗਰੋਂ ਲੋਕਾਂ ਨੇ ਪ੍ਰਦਰਸ਼ਨ ਕੀਤੇ ਅਤੇ ਸੜਕਾਂ ਜਾਮ ਕਰ ਦਿੱਤੀਆਂ। ਵਿਰੋਧੀ ਧਿਰ ਨੇ ਇਲਜ਼ਾਮ ਲਾਏ ਹਨ ਕਿ ਸੱਤਾਧਾਰੀ ਕਾਂਗਰਸ ਰਾਜ ਵਿੱਚ ਬਿਜਲੀ ਸਪਲਾਈ ਕਰਨ ਵਿੱਚ ਅਸਫਲ ਰਹੀ ਹੈ।ਪੀਐਸਪੀਸੀਐਲ ਦੇ ਅਨੁਸਾਰ ਰਾਜ ਵਿੱਚ ਬਿਜਲੀ ਦੀ ਮੰਗ ਬੁੱਧਵਾਰ ਨੂੰ 14,142 ਮੈਗਾਵਾਟ ਤੱਕ ਪਹੁੰਚ ਗਈ ਜਦੋਂ ਕਿ ਸਪਲਾਈ 12,842 ਮੈਗਾਵਾਟ ਹੈ।