Home » ਪੰਜਾਬ ਸਰਕਾਰ ਖਿਲਾਫ ਸੂਬੇ ਭਰ ‘ਚ ਪ੍ਰਦਰਸ਼ਨ
Home Page News India News NewZealand World World News

ਪੰਜਾਬ ਸਰਕਾਰ ਖਿਲਾਫ ਸੂਬੇ ਭਰ ‘ਚ ਪ੍ਰਦਰਸ਼ਨ

Spread the news

ਸੂਬੇ ਅੰਦਰ ਪੈ ਰਹੀ ਅੱਤ ਦੀ ਗਰਮੀ ਨੇ ਜਿਥੇ ਬਿਜਲੀ ਦੀ ਭਾਰੀ ਕਟੌਤੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਵਿੱਚ ਹੰਗਾਮਾ ਚੱਲ ਰਿਹਾ ਹੈ। ਗਰਮੀ ਅਤੇ ਕੱਟਾਂ ਤੋਂ ਪਰੇਸ਼ਾਨ ਲੋਕ ਸਰਕਾਰ ਖਿਲਾਫ਼ ਸੜਕਾਂ ਤੇ ਉਤਰ ਰਹੇ ਹਨ। ਪਿਛਲੇ ਦੋ ਤਿੰਨ ਦਿਨਾਂ ਤੋਂ ਲਗਾਤਾਰ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹਨ। ਸਿਆਸੀ ਪਾਰਟੀਆਂ ਵੱਲੋਂ ਇਸ ‘ਤੇ ਰਾਜਨੀਤੀ ਵੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਬਿਜਲੀ ਦੇ ਲੱਗ ਰਹੇ ਕੱਟਾਂ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਕੱਲ੍ਹ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਵੱਲੋਂ ਬਰਨਾਲਾ ਦੇ ਮੇਨ ਗਰਿੱਡ ਸਥਾਨਕ ਕਸਬਾ ਹੰਡਿਆਇਆ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੇ ਜ਼ਿਲ੍ਹੇ ਦੀ ਲੀਡਰਸ਼ਿਪ ਤੇ ਜ਼ਿਲ੍ਹੇ ਦੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਤੇ ਕੈਪਟਨ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਥਾਂ ਕਾਂਗਰਸ ਆਪਣੇ ਕਾਟੋ-ਕਲੇਸ਼ ਵਿੱਚ ਉਲਝੀ ਹੋਈ ਹੈ। ਇਸ ਮੌਕੇ ਅਕਾਲੀ ਦਲ ਦੇ ਆਗੂਆਂ ਨੇ ਦੱਸਿਆ ਕਿ ਇਹ ਇੱਕ ਸੰਕੇਤਕ ਧਰਨਾ ਸੀ। ਆਉਣ ਵਾਲੇ ਸਮੇਂ ਵਿੱਚ ਬਿਜਲੀ ਕੱਟਾਂ ਦਾ ਹੱਲ ਸਰਕਾਰ ਨੇ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵੀ ਤੇਜ ਕੀਤਾ ਜਾਵੇਗਾ।

ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਪਿਛਲੇ 10 ਸਾਲ ਅਕਾਲੀ ਦਲ ਦੀ ਸਰਕਾਰ ਸਮੇਂ ਖੇਤੀ ਮੋਟਰਾਂ ਤੇ ਘਰਾਂ ਦੀ ਬਿਜਲੀ ਦਾ ਇੱਕ ਵੀ ਕੱਟ ਕਦੇ ਨਹੀਂ ਲੱਗਿਆ ਸੀ। ਉਨ੍ਹਾਂ ਦੱਸਿਆ ਕਿ ਕੈਪਟਨ ਆਪਣੇ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲ ਰਿਹਾ ਤੇ ਗਰਾਊਂਡ ਤੇ ਕੀ ਹੋ ਰਿਹਾ ਹੈ, ਉਨ੍ਹਾਂ ਨੂੰ ਕੁਝ ਨਹੀਂ ਪਤਾ।