ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਐਫਆਈਆਰ ਦਰਜ ਹੋਣ ਦੇ ਬਾਵਜੂਦ ਬਾਦਲ ਨੇ ਕੈਪਟਨ ਸਰਕਾਰ ਮੋਰਚਾ ਖੇਲ੍ਹ ਦਿੱਤਾ ਹੈ। ਜਿਸ ਦੇ ਚਲਦਿਆਂ ਬਿਆਸ ਤੋਂ ਬਾਅਦ ਹਾਜੀਪੁਰ ਵਿੱਚ ਨਜਾਇਜ਼ ਮਾਈਨਿੰਗ ਵਾਲੀਆਂ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਵਿਚ ਹਿੰਮਤ ਹੈ ਤਾਂ ਇਸ ਨਜਾਇਜ਼ ਮਾਈਨਿੰਗ ਨੂੰ ਕਲੀਨ ਚਿੱਟ ਦੇ ਕੇ ਦਿਖਾਉਣ।ਬਾਦਲ ਨੇ ਸ਼ਨੀਵਾਰ ਸਵੇਰੇ 10.30 ਵਜੇ ਮੀਡੀਆ ਨੂੰ ਨਾਲ ਲੈ ਕੇ ਹਾਜੀਪੁਰ ਇਲਾਕੇ ਵਿੱਚ ਪੈਂਦੀਆਂ ਖੱਡਾਂ ਵਿੱਚ ਛਾਪੇ ਮਾਰੇ।ਉਨ੍ਹਾਂ ਨਾਲ ਇਸ ਸਮੇਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਤੇ ਸਰਬਜੋਤ ਸਿੰਘ ਸਾਬੀ ਮੌਜੂਦ ਸਨ।
ਇਸ ਤੋਂ ਪਹਿਲਾ ਬਾਦਲ ਨੇ ਬਿਆਸ ਦਰਿਆ ਵਿਚ ਛਾਪੇਮਾਰੀ ਕੀਤੀ ਸੀ ਤੇ ਉਸ ਤੋਂ ਕੁਝ ਘੰਟਿਆਂ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਨੇ ਮਾਈਨਿੰਗ ਨੂੰ ਜਾਇਜ ਦੱਸਦਿਆ ਕਲੀਨ ਚਿੱਟ ਦੇ ਦਿੱਤੀ ਸੀ।ਇੱਥੋਂ ਤੱਕ ਕੇ ਬਾਦਲ ਸਮੇਤ ਕਈ ਲੋਕਾਂ ’ਤੇ ਮਾਮਲੇ ਵੀ ਦਰਜ ਕਰਵਾਏ ਗਏ ਸਨ। ਇੱਥੇ ਇਹ ਵੀ ਜਿਕਰਯੋਗ ਹੈ ਕਿ ਇਹ ਇਲਾਕਾ ਮੁਕੇਰੀਆ ਵਿਧਾਨ ਸਭਾ ਹਲਕੇ ਵਿਚ ਪੈਂਦਾ ਹੈ ਜਿੱਥੋ ਇਸ ਵਾਰ ਅਕਾਲੀ ਦਲ ਖੁਦ ਵਿਧਾਨ ਸਭਾ ਦੀ ਚੋਣ ਲੜ ਰਿਹਾ ਹੈ ਤੇ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਚੋਣਾਂ ਦੀ ਤਿਆਰੀ ਕਰ ਰਹੇ ਹਨ ਤੇ ਇਲਾਕੇ ਦੀ ਇਹ ਨਜਾਇਜ਼ ਮਾਈਨਿੰਗ ਚੋਣਾਂ ਵਿੱਚ ਵੱਡਾ ਮੁੱਦਾ ਬਣ ਕੇ ਉਭਰੇਗੀ।
ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਂਦੇ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਹਾਜੀਪੁਰ ਦੇ ਉਸ ਇਲਾਕੇ ਵਿੱਚ ਪਿਛਲੇ ਕਈ ਸਾਲਾਂ ਤੋਂ ਨਜ਼ਾਇਜ਼ ਮਾਈਨਿੰਗ ਹੋ ਰਹੀ ਹੈ, ਇਸ ਮੌਕੇ ’ਤੇ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਨੂੰ ਲੁੱਟ ਰਹੀ ਹੈ।ਸੁਖਬੀਰ ਬਾਦਲ ਨੇ ਪੂਰੀ ਮੀਡੀਆ ਦੀ ਹਾਜਰੀ ਵਿਚ 200-200 ਫੁੱਟ ਤੋਂ ਜਿਆਦਾ ਡੂੰਘੀ ਨਜਾਇਜ ਮਾਈਨਿੰਗ ਦਿਖਾਈ, ਇਸ ਮੌਕੇ ’ਤੇ ਇਲਾਕੇ ਦੇ ਲੋਕਾਂ ਨੇ ਸੁਖਬੀਰ ਬਾਦਲ ਨੂੰ ਦੱਸਿਆ ਕਿ ਕਿਵੇਂ ਮਾਈਨਿੰਗ ਮਾਫੀਆ ਇਸ ਇਲਾਕੇ ਦਾ ਉਜਾੜਾ ਕਰ ਰਿਹਾ ਹੈ।