Home » ਕੈਪਟਨ ਦੇ ਫਾਰਮ ਹਾਊਸ ਨੂੰ ਘੇਰਾ ਪਾਉਣ ਲਈ ਪਹੁੰਚੇ ਵੱਡੀ ਗਿਣਤੀ ‘ਚ ਵਰਕਰ
India India News NewZealand World World News

ਕੈਪਟਨ ਦੇ ਫਾਰਮ ਹਾਊਸ ਨੂੰ ਘੇਰਾ ਪਾਉਣ ਲਈ ਪਹੁੰਚੇ ਵੱਡੀ ਗਿਣਤੀ ‘ਚ ਵਰਕਰ

Spread the news

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਹੋਣ ਦੇ ਬਾਵਜੂਦ ਅਤੇ ਅੱਤ ਪੈ ਰਹੀ ਗਰਮੀ ਦੌਰਾਨ ਲੱਗ ਰਹੇ ਬਿਜਲੀ ਦੇ ਲੰਬੇ ਲੰਬੇ ਕੱਟਾਂ ਨੇ ਲੋਕਾਂ ਜੀਣਾ ਦੁਭੱਰ ਕਰ ਦਿੱਤਾ ਹੈ। ਇਸ ਦੇ ਚਲਦਿਆਂ ਬਿਜਲੀ ਸੰਕਟ ਦੌਰਾਨ ਅੱਜ ਆਮ ਆਦਮੀ ਪਾਰਟੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰ ਰਹੀ ਹੈ।ਆਪ ਦੇ ਸਾਂਸਦ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਆਪ ਵੱਲੋਂ ਕੀਤੇ ਜਾ ਰਹੇ ਇਸ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਪੁਲਿਸ ਚੌਕਸ ਹੋ ਗਈ ਹੈ ਅਤੇ ਵੱਡੀ ਗਿਣਤੀ ਵਿੱਚ ਫਾਰਮ ਹਾਊਸ ਨੇੜੇ ਪੁਲਿਸ ਬਲ ਤਾਇਨਾਤ ਕੀਤਾ ਹੋਇਆ ਹੈ।ਹੁਣ ਵੇਖਣਾ ਹੋਏਗਾ ਕਿ ਆਪ ਵਰਕਰ ਕਿੰਨੇ ਅੱਗੇ ਤੱਕ ਪ੍ਰਦਰਸ਼ਨ ਕਰਨ ਲਈ ਪਹੁੰਚਦੇ ਹਨ।