ਖੇਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਵੱਡੇ ਪੱਧਰ ਤੇ ਦਿੱਲੀ ਦੇ ਬਾਡਰਾਂ ਤੇ ਚੱਲ ਰਹੇ ਰੋਸ ਧਰਨਿਆਂ ਨੂੰ ਲੈ ਕੇ ਜਿਥੇ ਸਰਕਾਰ ਚਿੰਤਤ ਦਿਖਾਈ ਨਹੀਂ ਦੇ ਰਹੀ। ਉਥੇ ਹੀ ਭਾਜਪਾ ਦੀ ਕੇਂਦਰ ਸਰਕਾਰ ਦਾ ਦੇਸ਼ ‘ਚ ਵੱਡੇ ਪੱਧਰ ‘ਤੇ ਵਿਰੋਧ ਹੋ ਰਿਹਾ ਹੈ। ਉਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਉਹ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹਨ।
ਉਨ੍ਹਾਂ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਉਹ ਸਰਕਾਰ ਨਾਲ ਗੱਲ-ਬਾਤ ਕਰਨ ਲਈ ਤਿਆਰ ਹਨ। ਜੇ ਕੇਂਦਰ ਦੀ ਮੋਦੀ ਸਰਕਾਰ ਉਨ੍ਹਾਂ ਨਾਲ ਬਿਨਾਂ ਕਿਸੇ ਸ਼ਰਤ ਤੋਂ ਗੱਲ ਕਰੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਗੱਲਾਂ ਨਾ ਮੰਨੀਆਂ ਗਈਆਂ ਤਾਂ ਉਹ ਅੰਦੋਲਨ ਇਸੇ ਤਰ੍ਹਾਂ ਜਾਰੀ ਰੱਖਣਗੇ। ਜਿਵੇਂ ਚੜ੍ਹਦੀ ਕਲਾ ਨਾਲ ਅੰਦੋਲਨ ਚੱਲ ਰਿਹਾ ਹੈ।