ਜਿਵੇਂ ਜਿਵੇਂ ਦੇਸ਼ ਚ ਕੋਰੋਨਾ ਦੀ ਰਫ਼ਤਾਰ ਮੱਠੀ ਪਈ ਹੈ ਇਸ ਦੇ ਨਾਲ ਹੀ ਰਾਜ ਸਰਕਾਰਾਂ ਨੇ ਲੌਕਡਾਊਨ ਖੋਲ੍ਹ ਕੇ ਸਰਕਾਰਾਂ ਨੇ ਲੋਕਾਂ ਕੁੱਝ ਰਾਹਤ ਦੇ ਦਿੱਤੀ ਹੈ। ਪਰ ਹਿਮਾਚਲ ਪ੍ਰਦੇਸ਼ ਦਾ ਪ੍ਰਸ਼ਾਸਨ ਇਸ ਢਿੱਲ ਦੌਰਾਨ ਵੀ ਨਿਯਮ ਸਖ਼ਤੀ ਨਾਲ ਪਾਲਣ ਕਰਵਾਉਣ ਦੇ ਲਈ ਸਖ਼ਤ ਰਵੱਈਆ ਆਪਣਾ ਰਿਹਾ ਹੈ। ਇਸ ਦੇ ਮਨਾਲੀ ਵਿੱਚ ਸੈਲਾਨੀਆਂ ਦੀ ਵੱਡੀ ਭੀੜ ਇਕੱਠੀ ਹੋ ਗਈ। ਜਿਸ ਕਾਰਨ ਇੱਕ ਵਾਰ ਫਿਰ ਤੋਂ ਕੋਰੋਨਾ ਦੀ ਲਾਗ ਫੈਲਣ ਦਾ ਖ਼ਤਰਾ ਵੱਧ ਗਿਆ ਹੈ।
ਸੈਲਾਨੀਆਂ ਦੀ ਵੱਧ ਰਹੀ ਭੀੜ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਪ੍ਰਸ਼ਾਸਨ ਨੇ ਇੱਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜੇ ਕੋਈ ਵਿਅਕਤੀ ਮਾਸਕ ਤੋਂ ਬਗੈਰ ਮਨਾਲੀ ਵਿਚ ਫੜਿਆ ਜਾਂਦਾ ਹੈ ਤਾਂ ਉਸ ਨੂੰ 5000 ਰੁਪਏ ਜੁਰਮਾਨਾ ਜਾਂ 8 ਦਿਨਾਂ ਦੀ ਜੇਲ੍ਹ ਹੋ ਸਕਦੀ ਹੈ।