
ਭਾਜਪਾ ਵਿੱਚੋਂ ਕੱਢੇ ਜਾਣ ਮਗਰੋਂ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਕਿਸਾਨੀ ਅੰਦੋਲਨ ਨੂੰ ਸਿਜਦਾ ਤੇ ਕਿਸਾਨਾਂ ਦੇ ਹੌਂਸਲੇ ਨੂੰ ਸਲਾਮ ਕਰਨ ਲਈ ਸਿੰਘੂ ਬਾਰਡਰ ਜਾਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਪ੍ਰਵਾਨਗੀ ਨਾਲ ਉਨ੍ਹਾਂ ਨੂੰ ਨਮਸਕਾਰ ਕਰਨ ਲਈ ਜਾਣਗੇ। ਉਹ ਇਸ ਵੇਲੇ ਕਿਸੇ ਸਿਆਸੀ ਪਾਰਟੀ ਨਾਲ ਜੁੜੇ ਹੋਏ ਨਹੀਂ ਹਨ ਤੇ ਇੱਕ ਆਮ ਵਿਅਕਤੀ ਹਨ। ਇਸ ਲਈ ਪਿਛਲੇ ਇੱਕ ਸਾਲ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮਿਲਣ ਜਾਣਗੇ।