ਪਿਛਲੇ ਲੰਬੇ ਸਮੇਂ ਤੋਂ ਜਬਰ ਜਨਾਹ ਦੇ ਮਾਮਲੇ ਕਾਰਨ ਚਰਚਾ ‘ਚ ਰਹੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਜਿਥੇ ਪੀੜਤ ਮਹਿਲਾ ਨੇ ਮਾਨਯੋਗ ਅਦਾਲਤ ਤੋਂ ਇਨਸਾਫ ਦੀ ਗੁਹਾਰ ਲਗਾਈ ਸੀ। ਉਥੇ ਹੀ ਕੋਰਟ ਦੇ ਸਖਤ ਅਦੇਸ਼ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਪਰਚਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਦੇ 8 ਮਹੀਨੇ ਬਾਅਦ ਵਿਧਾਇਕ ਸਿਮਰਜੀਤ ਬੈਂਸ ਦੇ ਖਿਲਾਫ ਬਲਾਤਕਾਰ ਦਾ ਮੁਕੱਦਮਾ ਦਰਜ ਕੀਤਾ ਗਿਆ
ਸ਼ਿਕਾਇਤਕਰਤਾ ਪਿਛਲੇ ਪੰਜ ਮਹੀਨਿਆਂ ਤੋਂ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਲੁਧਿਆਣਾ ਵਿੱਚ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਿਹਾ ਸੀ