Home » ਅਕਾਲੀ ਦਲ ਵੱਲੋਂ ਉਮੀਦਵਾਰਾਂ ਦੀ ਨਵੀਂ ਲਿਸਟ ਜਾਰੀ
Home Page News India India News

ਅਕਾਲੀ ਦਲ ਵੱਲੋਂ ਉਮੀਦਵਾਰਾਂ ਦੀ ਨਵੀਂ ਲਿਸਟ ਜਾਰੀ

Spread the news

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਛੇ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ

ਮੌੜ ਤੋਂ ਜਗਮੀਤ ਸਿੰਘ ਬਰਾੜ,ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ, ਜੈਤੋ ਤੋਂ ਸੂਬਾ ਸਿੰਘ, ਕੋਟਕਪੂਰਾ ਤੋਂ ਮਨਤਾਰ ਸਿੰਘ ਬਰਾੜ, ਮੁਕਤਸਰ ਤੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਫ਼ਰੀਦਕੋਟ ਤੋਂ ਪਰਮਬੰਸ ਸਿੰਘ ਰੋਮਾਣਾ ਨੂੰ ਵਿਧਾਨ ਸਭਾ ਲਈ ਪਾਰਟੀ ਉਮੀਦਵਾਰ ਐਲਾਨਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ 2022 ਨੂੰ ਲੈਕੇ ਪ੍ਰਚਾਰ ਮੁਹਿੰਮ ਤੇਜ਼ ਕੀਤੀ ਹੋਈ ਹੈ ਅਤੇ ਲਗਾਤਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਖ ਵੱਖ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਂਅ ਐਲਾਨ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬਾਦਲ ਨੇ ਹੁਣ ਅੱਧੀ ਦਰਜਨ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ‘ਚ ਬਠਿੰਡਾ ਦੀ ਸਿਆਸਤ ‘ਚ ਭਖਿਆ ਮੌੜ ਮੰਡੀ ਹਲਕਾ ਵੀ ਸ਼ਾਮਲ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਟਵੀਟ ਵਿੱਚ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ।