ਪੰਜਾਬ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਵੱਖ-ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਇਸ ਫਾਨੀ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਵੱਖ-ਵੱਖ ਖੇਤਰਾਂ ਤੋਂ ਜਾਣ ਵਾਲੀਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਉਥੇ ਹੀ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਵਿੱਚ ਵੀ ਉਨ੍ਹਾਂ ਦੀ ਕਮੀ ਕੋਈ ਵੀ ਪੂਰੀ ਨਹੀਂ ਕਰ ਸਕਦਾ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਆ ਜਾਂਦੀਆਂ ਹਨ, ਜੋ ਲੋਕਾਂ ਨੂੰ ਪੂਰੀ ਤਰ੍ਹਾਂ ਤੋੜ ਕੇ ਰੱਖ ਦਿੰਦੀਆਂ ਹਨ।
ਪੰਜਾਬ ਵਿੱਚ ਪਹਿਲਾਂ ਹੀ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੀਆਂ ਸਖ਼ਸ਼ੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਚੁੱਕੀਆਂ ਹਨ। ਉਥੇ ਹੀ ਹੋਰ ਬਹੁਤ ਸਾਰੀਆਂ ਹਸਤੀਆਂ ਆਏ ਦਿਨ ਬਿਮਾਰੀਆਂ, ਸੜਕ ਹਾਦਸਿਆਂ ਅਤੇ ਕਈ ਹੋਰ ਵਾਪਰਨ ਵਾਲੀਆਂ ਘਟਨਾਵਾਂ ਦਾ ਸ਼ਿਕਾਰ ਹੋ ਰਹੀਆਂ ਹਨ। ਜਿਨ੍ਹਾਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਦਾ ਅਸਰ ਵੀ ਪੰਜਾਬ ਦੇ ਹਾਲਾਤਾਂ ਉਪਰ ਪੈਂਦਾ ਹੈ। ਹੁਣ ਭਰ ਜਵਾਨੀ ਵਿਚ ਇਸ ਕਬੱਡੀ ਦੀ ਮਸ਼ਹੂਰ ਮਹਾਨ ਹਸਤੀ ਦੀ ਹੋਈ ਮੌਤ ਨਾਲ, ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਦੁੱਖਦਾਈ ਘਟਨਾਵਾਂ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਅੰਤਰਰਾਸ਼ਟਰੀ ਕਬੱਡੀ ਕੁਮੈਂਟਰ ਕਮਲ ਖੋਖਰ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਉਂਦੇ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਸ਼ੂਗਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ।
ਜਿੱਥੇ ਅੱਜ ਇਸ ਅੰਤਰਰਾਸ਼ਟਰੀ ਕਬੱਡੀ ਕੁਮੈਂਟਰ ਕਮਲ ਖੋਖਰ ਦੇ ਸਰੀਰ ਵਿੱਚ ਅਚਾਨਕ ਹੀ ਸ਼ੂਗਰ ਦਾ ਪੱਧਰ ਵਧੇਰੇ ਵਧ ਗਿਆ, ਜਿਸ ਕਾਰਨ ਉਸ ਦੇ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ। 38 ਸਾਲਾਂ ਦੇ ਇਸ ਅੰਤਰਰਾਸ਼ਟਰੀ ਕਬੱਡੀ ਕੁਮੈਂਟਰ ਦੇ ਹੋਏ ਦਿਹਾਂਤ ਤੇ ਜਿੱਥੇ ਖੇਡ ਜਗਤ ਦੀਆਂ ਵੱਖ ਵੱਖ ਸਖ਼ਸੀਅਤਾਂ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਦੀ ਮੌਤ ਨੂੰ ਖੇਡ ਜਗਤ ਲਈ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।