ਕਰੋਨਾ ਦੇ ਚਲਦੇ ਹੋਏ ਜਿੱਥੇ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਉਥੇ ਹੀ ਆਪਣੇ ਸਾਰੇ ਦੇਸ਼ਾ ਵਿਚ ਸਰਹੱਦਾਂ ਉਪਰ ਸ਼ਖਤੀ ਨੂੰ ਵਧਾ ਦਿੱਤਾ ਗਿਆ ਸੀ,ਜਿਸ ਨਾਲ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਭਾਰਤ ਵਿੱਚ ਵੀ ਪਿਛਲੇ ਸਾਲ ਮਾਰਚ ਤੋਂ ਹੀ ਅੰਤਰਰਾਸ਼ਟਰੀ ਹਵਾਈ ਉਡਾਨਾਂ ਨੂੰ ਰੋਕ ਦਿੱਤਾ ਗਿਆ ਸੀ ਅਤੇ ਕੁਝ ਖਾਸ ਉਡਾਨਾਂ ਨੂੰ ਵੀ ਖਾਸ ਸਮਝੌਤਿਆ ਦੇ ਤਹਿਤ ਸ਼ੁਰੂ ਕੀਤਾ ਗਿਆ ਸੀ ਜਿਸ ਸਦਕਾ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਕੁਝ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ ਲੇਕਿਨ ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਅਤੇ ਡੈਲਟਾ ਵੈਰੀਐਟ ਨੂੰ ਦੇਖਦੇ ਹੋਏ ਕਈ ਦੇਸ਼ਾਂ ਵੱਲੋਂ ਅਣਮਿੱਥੇ ਸਮੇਂ ਲਈ ਰੋਕ ਲਗਾ ਦਿਤੀ ਗਈ ਸੀ।
ਹੁਣ ਪੰਜਾਬੀਆਂ ਦੇ ਮਨਪਸੰਦ ਇਸ ਵੱਡੇ ਦੇਸ਼ ਵੱਲੋਂ ਵੀ ਤਿੰਨ ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਪਿਛਲੇ ਕੁਝ ਸਮੇਂ ਤੋਂ ਆਸਟ੍ਰੇਲੀਆ ਵੱਲੋਂ ਜਿਥੇ ਅੰਤਰਰਾਸ਼ਟਰੀ ਉਡਾਨਾਂ ਉੱਪਰ ਪਾਬੰਦੀ ਲਗਾਈ ਗਈ ਸੀ। ਉਥੇ ਹੀ ਫਿਰ ਤੋਂ ਕਰੋਨਾ ਕੇਸਾਂ ਵਿੱਚ ਵਾਧੇ ਨੂੰ ਵੇਖਦੇ ਹੋਏ ਆਸਟ੍ਰੇਲੀਆ ਸਰਕਾਰ ਵੱਲੋਂ ਅੰਤਰਰਾਸ਼ਟਰੀ ਉਡਾਨਾਂ ਉਪਰ ਲਗਾਈਆ ਗਈਆਂ ਪਾਬੰਦੀਆਂ ਨੂੰ ਅੱਗੇ ਵਧਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਆਸਟ੍ਰੇਲੀਆ ਵਿੱਚ ਜਿਥੇ ਅੰਤਰਰਾਸ਼ਟਰੀ ਯਾਤਰਾ ਉਪਰ ਲਗਾਈਆ ਗਈਆਂ ਪਾਬੰਦੀਆਂ ਨੂੰ 17 ਸਤੰਬਰ ਤੱਕ ਜਾਰੀ ਰੱਖਿਆ ਗਿਆ ਸੀ।
ਉੱਥੇ ਹੀ ਹੁਣ ਆਸਟ੍ਰੇਲੀਆ ਸਰਕਾਰ ਵੱਲੋਂ ਇਸ ਵਿੱਚ ਤਿੰਨ ਮਹੀਨੇ ਦਾ ਵਾਧਾ ਕਰ ਦਿੱਤਾ ਗਿਆ ਹੈ। ਹੁਣ ਇਹ ਪਬੰਦੀਆਂ 17 ਦਸੰਬਰ 2021 ਤੱਕ ਲਾਗੂ ਰਹਿਣਗੀਆਂ। ਆਸਟਰੇਲੀਆ ਸਰਕਾਰ ਵੱਲੋਂ ਇਹ ਅੰਤਰਰਾਸ਼ਟਰੀ ਯਾਤਰਾ ਦੀਆਂ ਪਾਬੰਦੀਆਂ ਪਿਛਲੇ ਸਾਲ 18 ਮਾਰਚ 2020 ਤੋਂ ਸ਼ੁਰੂ ਕੀਤੀਆਂ ਗਈਆਂ ਸਨ। ਹੁਣ ਆਸਟ੍ਰੇਲੀਆ ਜਾਣ ਵਾਲੇ ਨਾਗਰਿਕਾਂ ਨੂੰ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ।
ਉਥੇ ਹੀ ਜ਼ਰੂਰੀ ਹਾਲਾਤਾਂ ਵਿੱਚ ਅੰਤਰਰਾਸ਼ਟਰੀ ਉਡਾਨਾਂ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਜਾਰੀ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਕੀਤੀ ਗਈ ਹੈ। ਆਸਟ੍ਰੇਲੀਆ ਵੱਲੋਂ ਅੰਤਰਰਾਸ਼ਟਰੀ ਉਡਾਨਾਂ ਵਿੱਚ ਲਗਾਈ ਗਈ ਰੋਕ ਨੂੰ ਅੱਗੇ ਵਧਾਉਣ ਦਾ ਕਾਰਨ ਕਰੋਨਾ ਕੇਸਾਂ ਦੇ ਵਾਧੇ ਨੂੰ ਰੋਕਣਾ ਹੈ। ਇਸ ਬਾਰੇ ਸ੍ਰੀ ਹੰਟ ਵੱਲੋਂ ਇਸ ਦੀ ਘੋਸ਼ਣਾ ਕੀਤੀ ਗਈ ਹੈ।