ਪੰਜਾਬ ਦੇ ਬਹੁਤੇ ਨੌਜਵਾਨ ਜਿਥੇ ਅੱਜ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ ਉਥੇ ਹੀ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਦੇ ਹਨ ਅਤੇ ਆਪਣੇ ਸੁਨਹਿਰੀ ਭਵਿੱਖ ਨੂੰ ਲੈ ਕੇ ਕਈ ਤਰਾਂ ਦੇ ਸੁਪਨੇ ਵੇਖਦੇ ਹਨ। ਤੰਗੀਆਂ-ਤੁਰਸ਼ੀਆਂ ਦੇ ਬਾਵਜੂਦ ਵੀ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਖਾਤਰ ਵਿਦੇਸ਼ਾਂ ਵਿਚ ਭੇਜਿਆ ਜਾਂਦਾ ਹੈ। ਅੱਜਕਲ ਬਹੁਤ ਸਾਰੇ ਬੱਚੇ 12 ਵੀ ਕਲਾਸ ਤੋਂ ਬਾਅਦ ਹੀ ਆਇਲਸ ਕਰਕੇ ਵਿਦੇਸ਼ ਜਾ ਰਹੇ ਹਨ, ਜਿੱਥੇ ਜਾ ਕੇ ਉਹ ਉੱਚ ਵਿਦਿਆ ਹਾਸਲ ਕਰਦੇ ਹਨ। ਉਥੇ ਹੀ ਵਿਦੇਸ਼ ਗਏ ਨੌਜਵਾਨਾਂ ਦੇ ਮਾਪਿਆਂ ਵੱਲੋਂ ਉਨ੍ਹਾਂ ਦੀ ਸੁੱਖ-ਸ਼ਾਂਤੀ ਮੰਗੀ ਜਾਂਦੀ ਹੈ ਅਤੇ ਉਨ੍ਹਾਂ ਦੇ ਜਲਦੀ ਹੀ ਘਰ ਵਾਪਸ ਆਉਣ ਦੀ ਉਮੀਦ ਵੀ ਰੱਖੀ ਜਾਂਦੀ ਹੈ।
ਉਥੇ ਹੀ ਵਿਦੇਸ਼ਾਂ ਵਿਚ ਜਾ ਕੇ ਪੰਜਾਬੀ ਨੌਜਵਾਨ ਭਾਰੀ ਮਿਹਨਤ ਮੁਸ਼ੱਕਤ ਕਰਦੇ ਹਨ ਤਾਂ ਜੋ ਉਹ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਸਾਰੀਆਂ ਖ਼ੁਸ਼ੀਆਂ ਨੂੰ ਪੂਰਾ ਕਰ ਸਕਣ। ਪਰ ਵਿਦੇਸ਼ ਗਏ ਇਨ੍ਹਾਂ ਨੌਜਵਾਨਾਂ ਦੇ ਘਰ ਪਰਤਣ ਤੋਂ ਪਹਿਲਾਂ ਹੀ ਉਹਨਾਂ ਨਾਲ ਵਾਪਰੇ ਹੋਏ ਮੰਦਭਾਗੇ ਹਾਦਸਿਆਂ ਦੀਆਂ ਖ਼ਬਰਾਂ ਘਰ ਪਹੁੰਚ ਜਾਂਦੀਆਂ ਹਨ ਜਿਸ ਨਾਲ ਪਰਿਵਾਰਕ ਮੈਂਬਰਾਂ ਉੱਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਕੈਨੇਡਾ ਗਏ ਪੰਜਾਬੀ ਮੁੰਡੇ ਦੀ ਇਸ ਕਾਰਨ ਮੌਤ ਹੋ ਗਈ ਹੈ।
ਜਿਸ ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਕੈਨੇਡਾ ਵਿੱਚ ਬਹੁਤ ਸਾਰੇ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉਨ੍ਹਾਂ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਕੈਨੇਡਾ ਦੇ ਸੂਬੇ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਾਰਕਿੰਗ ਵਿਚ ਨੌਜਵਾਨਾਂ ਦਾ ਆਪਸ ਵਿੱਚ ਝਗੜਾ ਹੋ ਗਿਆ।
ਇਹ ਤਕਰਾਰ ਇਸ ਕਦਰ ਵਧ ਗਈ ਕਿ ਇਕ ਨੌਜਵਾਨ ਵੱਲੋਂ ਪ੍ਰਭਜੋਤ ਸਿੰਘ ਉਪਰ ਛੁਰੇ ਨਾਲ ਵਾਰ ਕੀਤਾ ਗਿਆ। ਜਿਸ ਕਾਰਨ ਪ੍ਰਭਜੋਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਇਹ ਪੰਜਾਬੀ ਨੌਜਵਾਨ ਇਸ ਸਮੇਂ ਕੈਨੇਡਾ ਦੇ ਹੈਲੀਫੈਕਸ ਵਿਖੇ ਰਹਿ ਰਿਹਾ ਸੀ। ਮ੍ਰਿਤਕ ਨੌਜਵਾਨ ਪ੍ਰਭਜੋਤ ਸਿੰਘ ਮੋਗਾ ਜ਼ਿਲੇ ਨਾਲ ਸਬੰਧਤ ਸੀ। ਜਿਸ ਦੀ ਮੌਤ ਦੀ ਖਬਰ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।