ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਇੱਕ ਵਾਰ ਫਿਰ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 31,222 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਜਿੱਥੇ ਕੋਰੋਨਾ ਨਾਲ 290 ਲੋਕਾਂ ਨੇ ਆਪਣੀ ਜਾਨ ਗੁਆਈ, ਉੱਥੇ ਹੀ 42,942 ਲੋਕਾਂ ਨੇ ਕੋਰੋਨਾ ਨੂੰ ਹਰਾਇਆ।
ਮੰਤਰਾਲੇ ਮੁਤਾਬਕ ਇਸ ਸਮੇਂ ਦੇਸ਼ ‘ਚ 3 ਲੱਖ 92 ਹਜ਼ਾਰ 864 ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਕੋਰੋਨਾ ਨੂੰ ਹਰਾਉਣ ਤੋਂ ਬਾਅਦ ਹੁਣ ਤੱਕ 3 ਕਰੋੜ 22 ਲੱਖ 24 ਹਜ਼ਾਰ 937 ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਕਾਬਕ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4 ਲੱਖ 41 ਹਜ਼ਾਰ 42 ਹੋ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਇੱਕ ਦਿਨ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਗਿਰਾਵਟ ਤੋਂ ਬਾਅਦ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 12,010 ਦੀ ਕਮੀ ਦਰਜ ਕੀਤੀ ਗਈ ਹੈ। ਮੰਤਰਾਲੇ ਨੇ ਕਿਹਾ ਕਿ ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 3 ਕਰੋੜ 30 ਲੱਖ 58 ਹਜ਼ਾਰ 843 ਪੁਸ਼ਟੀ ਕੀਤੇ ਕੇਸ ਪਾਏ ਗਏ ਹਨ।
ਇਸ ਦੇ ਨਾਲ ਹੀ, ਆਈਸੀਐਮਆਰ ਮੁਤਾਬਕ ਸੋਮਵਾਰ ਨੂੰ ਦੇਸ਼ ਵਿੱਚ 15 ਲੱਖ 25 ਹਜ਼ਾਰ 56 ਨਮੂਨਿਆਂ ਦੀ ਜਾਂਚ ਕੀਤੀ ਗਈ। ਹੁਣ ਤੱਕ 53 ਕਰੋੜ 31 ਲੱਖ 89 ਲੱਖ 348 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਦੂਜੇ ਪਾਸੇ, ਟੀਕਾਕਰਣ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਟੀਕੇ ਦੀਆਂ 1 ਕਰੋੜ 13 ਲੱਖ 53 ਹਜ਼ਾਰ 57 ਖੁਰਾਕਾਂ ਦਿੱਤੀਆਂ ਗਈਆਂ ਹਨ। ਹੁਣ ਤੱਕ ਦੇਸ਼ ਵਿੱਚ ਕੁੱਲ 69 ਕਰੋੜ 90 ਲੱਖ 62 ਹਜ਼ਾਰ 776 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਮੰਤਰਾਲੇ ਨੇ ਕਿਹਾ ਕਿ ਪਿਛਲੇ 11 ਦਿਨਾਂ ਵਿੱਚ ਤੀਜੀ ਵਾਰ ਭਾਰਤ ਵਿੱਚ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ। ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਟਵੀਟ ਕੀਤਾ, “ਸਤੰਬਰ ਦੀ ਸ਼ੁਰੂਆਤ ਉੱਚ ਪੱਧਰ ਨਾਲ ਹੋਈ ਹੈ ਅਤੇ ਭਾਰਤ ਨੇ ਅੱਜ ਇੱਕ ਕਰੋੜ ਕੋਵਿਡ ਟੀਕੇ ਲਗਾਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਨਵੀਂ ਉਚਾਈਆਂ ਨੂੰ ਛੂਹ ਰਹੀ ਹੈ।”
ਸ਼ਾਮ 7 ਵਜੇ ਤੱਕ ਪ੍ਰਾਪਤ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੰਤਰਾਲੇ ਨੇ ਕਿਹਾ ਸੀ ਕਿ ਹੁਣ ਤੱਕ 53,29,27,201 ਲਾਭਪਾਤਰੀਆਂ ਨੂੰ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਦੇਸ਼ ਵਿੱਚ 16,39,69,127 ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।