Home » ਗੁਰਦਾਸ ਮਾਨ ਦੀ ਮੁਸ਼ਕਲਾਂ ਵਧੀਆਂ…..
Entertainment • Entertainment • Home Page News • India • India Entertainment • India News • Music

ਗੁਰਦਾਸ ਮਾਨ ਦੀ ਮੁਸ਼ਕਲਾਂ ਵਧੀਆਂ…..

Spread the news

ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਬੁੱਧਵਾਰ ਨੂੰ ਜਲੰਧਰ ਸੈਸ਼ਨ ਕੋਰਟ ਵਿਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਵਿਚ ਸੁਣਵਾਈ ਚੱਲੀ ਸੁਣਵਾਈ ਦੌਰਾਨ ਅਦਾਲਤ ਨੇ ਗੁਰਦਾਸ ਮਾਨ ਦੀ ਅਗਾਊਂ ਜਮਾਨਤ ਪਟੀਸਨ ਰੱਦ ਕਰ ਦਿੱਤੀ ਹੈ।

ਮੰਗਲਵਾਰ ਨੂੰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਜਲੰਧਰ ਦੀ ਸੈਸ਼ਨ ਅਦਾਲਤ ਨੇ ਅਗਾਊਂ ਜ਼ਮਾਨਤ ਨਾ ਦੇਣ ਦਾ ਫੈਸਲਾ ਦਿੱਤਾ। ਫਿਲਹਾਲ, ਇਸਦੇ ਵਿਸਤ੍ਰਿਤ ਆਰਡਰ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੈਸ਼ਨ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ ਗੁਰਦਾਸ ਮਾਨ ਨੂੰ ਗ੍ਰਿਫਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨੀ ਪਵੇਗੀ। ਸਿੱਖ ਸੰਗਠਨਾਂ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਜਦੋਂ ਮਾਨ ਹਾਈਕੋਰਟ ਜਾਣਗੇ ਤਾਂ ਉਹ ਉੱਥੇ ਵੀ ਅਗਾਊਂ ਜ਼ਮਾਨਤ ਦਾ ਵਿਰੋਧ ਕਰਨਗੇ।

ਦੱਸਣਯੋਗ ਹੈ ਕਿ  20 ਅਗਸਤ ਨੂੰ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਦੇ ਸਾਲਾਨਾ ਮੇਲੇ ਵਿੱਚ ਗੁਰਦਾਸ ਮਾਨ ਨੇ ਡੇਰੇ ਦੇ ਸ਼ਾਸਕ ਲਾਡੀ ਸ਼ਾਹ ਨੂੰ ਸ਼੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਇਸ ਨਾਲ ਸਿੱਖ ਜਥੇਬੰਦੀਆਂ ਨਾਰਾਜ਼ ਹੋ ਗਈਆਂ। ਹਾਲਾਂਕਿ, ਮਾਨ ਨੇ ਬਾਅਦ ਵਿੱਚ ਵੀਡੀਓ ਜਾਰੀ ਕੀਤਾ ਅਤੇ ਇਸਦੇ ਲਈ ਮੁਆਫੀ ਮੰਗੀ। ਫਿਰ ਵੀ ਸਿੱਖ ਜਥੇਬੰਦੀਆਂ ਦਾ ਗੁੱਸਾ ਸ਼ਾਂਤ ਨਹੀਂ ਹੋਇਆ।