ਅੱਜ ਦੇ ਸਮੇਂ ਵਿੱਚ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ ਜਿੱਥੇ ਜਾ ਕੇ ਉਹ ਆਪਣੇ ਸੁਪਨੇ ਨੂੰ ਸਾਕਾਰ ਕਰ ਸਕਣ। ਮਾਪਿਆਂ ਵੱਲੋਂ ਵੀ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਨ੍ਹਾਂ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ। ਕਿਉਂਕਿ ਪੰਜਾਬ ਦੇ ਵਿੱਚ ਬੇਰੁਜਗਾਰੀ ਵੱਧਣ ਦੇ ਕਾਰਨ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਮਾਪਿਆਂ ਵੱਲੋਂ ਕਈ ਤਰ੍ਹਾਂ ਦੇ ਤਰੀਕੇ ਅਪਣਾਏ ਜਾ ਰਹੇ ਹਨ। ਕਈ ਕੋਸ਼ਿਸ਼ਾਂ ਦੇ ਬਾਅਦ ਜਿੱਥੇ ਬੱਚੇ ਵਿਦੇਸ਼ਾਂ ਦੀ ਧਰਤੀ ਤੇ ਪੈਰ ਧਰਦੇ ਹਨ। ਉੱਥੇ ਹੀ ਉਨ੍ਹਾਂ ਨੂੰ ਆਪਣੀ ਜਿੰਦਗੀ ਸਫਲ ਕਰਨ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।
ਵਿਦੇਸ਼ਾਂ ਵਿੱਚ ਗਏ ਨੌਜਵਾਨਾਂ ਵੱਲੋਂ ਜਿੱਥੇ ਭਾਰੀ ਮਿਹਨਤ ਤੇ ਮੁਸ਼ੱਕਤ ਕੀਤੀ ਜਾਂਦੀ ਹੈ ਉੱਥੇ ਹੀ ਪੰਜਾਬੀ ਨੌਜਵਾਨਾਂ ਨਾਲ ਆਏ ਦਿਨ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਰਹੀਆਂ ਹਨ। ਹੁਣ ਅਮਰੀਕਾ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋਣ ਕਾਰਨ ਪੰਜਾਬ ਤੱਕ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਤੋਂ ਸਾਹਮਣੇ ਆਈ ਹੈ ਜਿੱਥੇ ਨਿਊਯਾਰਕ ਦੇ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ।
ਮ੍ਰਿਤਕ ਨੌਜਵਾਨ ਦੀ ਭੈਣ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਭਰਾ ਢਾਈ ਸਾਲ ਪਹਿਲਾਂ ਹੀ ਪੰਜਾਬ ਤੋਂ ਅਮਰੀਕਾ ਗਿਆ ਸੀ। ਮ੍ਰਿਤਕ ਨੌਜਵਾਨ ਕੁਲਦੀਪ 3 ਭੈਣ ਭਰਾਵਾਂ ਵਿਚ ਸਭ ਤੋਂ ਛੋਟਾ ਸੀ। ਉਥੇ ਹੀ ਵਿਦੇਸ਼ ਜਾ ਕੇ ਕੁਲਦੀਪ ਵੱਲੋਂ ਕੈਬ ਚਲਾਉਣ ਦਾ ਕੰਮ ਕੀਤਾ ਜਾ ਰਿਹਾ ਸੀ। ਇਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਵੀ ਪਿਛਲੇ 10 ਸਾਲਾਂ ਤੋਂ ਅਮਰੀਕਾ ਵਿਚ ਹੀ ਰਹਿ ਰਹੇ ਹਨ। ਤੇ ਬਾਕੀ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ।
ਪਰਿਵਾਰ ਨੇ ਦੱਸਿਆ ਕਿ ਜਦੋਂ ਕੁਲਦੀਪ ਆਪਣੇ ਕੰਮ ਤੇ ਕੈਂਬ ਚਲਾ ਰਿਹਾ ਸੀ ਤਾਂ ਉਸ ਸਮੇਂ ਹੀ ਨਿਊਯਾਰਕ ਦੇ ਹਾਰਲੇਮ ਵਿਚੋਂ ਗੁਜਰਦੇ ਹੋਏ ਦੋ ਲੋਕਾਂ ਦੇ ਝਗੜੇ ਦੌਰਾਨ ਚਲਾਈ ਗਈ ਗੋਲੀ ਦਾ ਸ਼ਿਕਾਰ ਹੋ ਗਿਆ। ਜਿਸ ਕਾਰਨ ਇਸ ਨੌਜਵਾਨ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਸੀ। ਇਸ ਨੌਜਵਾਨ ਦੇ ਸਿਰ ਦੇ ਪਿਛਲੇ ਹਿੱਸੇ ਵਿੱਚ ਗੋਲੀ ਲੱਗੀ ਸੀ ਜਿਸ ਕਾਰਨ ਉਸ ਦੀ ਹਾਲਤ ਵਿੱਚ ਸੁਧਾਰ ਨਹੀਂ ਹੋ ਸਕਿਆ ਤੇ ਉਸ ਦੀ ਮੌਤ ਹੋ ਗਈ। ਕੁਲਦੀਪ ਸਿੰਘ ਜਿੱਥੇ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਉਥੇ ਹੀ ਉਸ ਦੀ ਮੌਤ ਦੀ ਖਬਰ ਮਿਲਦੇ ਹੀ ਪੰਜਾਬ ਵਿੱਚ ਵੀ ਸੋਗ ਦੀ ਲਹਿਰ ਫੈਲ ਗਈ ਹੈ।