Home » ਵਿਧਾਨ ਸਭਾ ਚੋਣਾਂ ਲਈ ਸ੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, 64 ਨਾਂਵਾਂ ਦਾ ਕੀਤਾ ਐਲਾਨ
Home Page News India India News

ਵਿਧਾਨ ਸਭਾ ਚੋਣਾਂ ਲਈ ਸ੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, 64 ਨਾਂਵਾਂ ਦਾ ਕੀਤਾ ਐਲਾਨ

Spread the news

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

sukhbir

 ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਅਕਾਲੀ ਦਲ ਨੇ 64 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

ਫ਼ਿਰੋਜ਼ਪੁਰ ਸੀਟ ਤੋਂ ਲੋਕ ਸਭਾ ਮੈਂਬਰ ਅਤੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਖੁਦ ਇਸ ਚੋਣ ਵਿੱਚ ਮੈਦਾਨ ਵਿੱਚ ਹੋਣਗੇ। ਉਨ੍ਹਾਂ ਨੇ ਮਾਲਵਾ ਪੱਛਮੀ ਜ਼ੋਨ ਦੀ ਜਲਾਲਾਬਾਦ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ।

ਕਿਸ ਨੂੰ ਕਿਥੋਂ ਦੀ ਟਿਕਟ ਮਿਲੀ?

ਪਾਰਟੀ ਨੇ ਗੁਰਬਚਨ ਸਿੰਘ ਬੱਬੇਹਾਲੀ ਨੂੰ ਗੁਰਦਾਸਪੁਰ ਸੀਟ ਤੋਂ ਉਮੀਦਵਾਰ ਬਣਾਇਆ ਹੈ। ਉਨ੍ਹਾਂ ਤੋਂ ਇਲਾਵਾ, ਅੰਮ੍ਰਿਤਸਰ ਉੱਤਰੀ ਤੋਂ ਅਨਿਲ ਜੋਸ਼ੀ, ਅੰਮ੍ਰਿਤਸਰ ਪੱਛਮੀ ਤੋਂ ਡਾਕਟਰ ਦਲਬੀਰ ਸਿੰਘ ਵਰਕਾ ਅਤੇ ਅੰਮ੍ਰਿਤਸਰ ਦੱਖਣ ਤੋਂ ਤਲਬੀਰ ਸਿੰਘ ਗਿੱਲ ਨੂੰ ਮੈਦਾਨ ਵਿੱਚ ਉਤਾਰਨ ਦਾ ਐਲਾਨ ਕੀਤਾ ਗਿਆ ਹੈ।

ਅਕਾਲੀ ਪਾਰਟੀ ਨੇ ਲੁਧਿਆਣਾ ਕੇਂਦਰੀ ਸੀਟ ਲਈ ਪ੍ਰੀਤਪਾਲ ਸਿੰਘ ਪਾਲੀ ਨੂੰ ਉਮੀਦਵਾਰ ਬਣਾਇਆ ਹੈ, ਜਦਕਿ ਲੁਧਿਆਣਾ ਪੱਛਮੀ ਤੋਂ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਲੁਧਿਆਣਾ ਪੂਰਬੀ ਤੋਂ ਰਣਜੀਤ ਸਿੰਘ ਗਿੱਲ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਮੱਖਣ ਬਰਜਿੰਦਰ ਸਿੰਘ ਨੂੰ ਮੋਗਾ ਸੀਟ ਤੋਂ ਅਤੇ ਜੋਗਿੰਦਰ ਸਿੰਘ ਜਿੰਦੂ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਬਣਾਇਆ ਗਿਆ ਹੈ।


ਪਾਰਟੀ ਨੇ ਫਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਹੰਸਰਾਜ ਜੋਸਨ, ਫਰੀਦਕੋਟ ਤੋਂ ਪਰਮਬੰਸ ਸਿੰਘ ਬੰਟੀ ਰੋਮਾਣਾ, ਬਰਨਾਲਾ ਸੀਟ ਤੋਂ ਕੁਲਵਤ ਸਿੰਘ ਕਾਂਤਾ, ਪਟਿਆਲਾ ਦੀ ਨਾਭਾ ਸੀਟ ਤੋਂ ਕਬੀਰ ਦਾਸ ਅਤੇ ਪਟਿਆਲਾ ਦੀ ਸਨੌਰ ਸੀਟ ਤੋਂ ਹਰਿੰਦਰ ਸਿੰਘ ਚੰਦੂਮਾਜਰਾ ਨੂੰ ਮੈਦਾਨ ਵਿੱਚ ਉਤਾਰਨ ਦਾ ਐਲਾਨ ਕੀਤਾ ਹੈ।