Home » ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ…..
Home Page News India India News

ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ…..

Spread the news

ਪੰਜਾਬ ਦੇ ਸਰਕਾਰੀ ਟਰਾਂਸਪੋਰਟ ਖੇਤਰ ਦੇ ਕਰਮਚਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ।

Contractual Employees of PRTC, PUNBUS and Punjab Roadways end their strike

 ਪੰਜਾਬ ਦੇ ਸਰਕਾਰੀ ਟਰਾਂਸਪੋਰਟ ਖੇਤਰ ਦੇ ਕਰਮਚਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ।ਦੱਸ ਦੇਈਏ ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਹੜਤਾਲ ਕਰ ਰਹੇ ਸੀ।ਮੁੱਖ ਮੰਤਰੀ ਦੇ ਰਾਜਨੀਤਿਕ ਸਕੱਤਰ, ਕੈਪਟਨ ਸੰਦੀਪ ਸੰਧੂ ਨੂੰ ਮਿਲਣ ਤੋਂ ਬਾਅਦ, ਕਰਮਚਾਰੀਆਂ ਨੇ ਐਲਾਨ ਕੀਤਾ ਕਿ ਉਹ ਦੋ ਹਫਤਿਆਂ ਦੇ ਲਈ ਹੜਤਾਲ ਖ਼ਤਮ ਕਰ ਦੇਣਗੇ ਅਤੇ ਉਨ੍ਹਾਂ ਨੇ ਸਿਸਵਾਂ ਫਾਰਮ ਹਾਊਸ ਨੇੜੇ ਚੱਲ ਰਹੇ ਧਰਨੇ ਨੂੰ ਵੀ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ।

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ, “ਸੰਧੂ ਨੇ ਭਰੋਸਾ ਦਿੱਤਾ ਹੈ ਕਿ ਅਗਲੇ ਮਹੀਨੇ ਤੋਂ  ਸਾਰੇ ਠੇਕਾ ਅਤੇ ਆਊਟਸੋਰਸ ਕਰਮਚਾਰੀਆਂ ਦਾ ਤਨਖਾਹ ‘ਚ 30 ਫੀਸਦ ਦਾ ਵਾਧਾ ਕੀਤਾ ਜਾਵੇ ਅਤੇ ਹਰ ਸਾਲ ਪੰਜ ਫੀਸਦੀ ਵਾਧਾ ਕੀਤਾ ਜਾਏਗਾ”

ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਤੇ ਸੰਦੀਪ ਸੰਧੂ ਨੇ ਇੱਕ ਹਫ਼ਤੇ ਦਾ ਸਮੇਂ ਮੰਗਿਆ ਹੈ।ਜਿਸ ਤੇ ਉਹ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ।ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਵੱਲੋਂ 800 ਬੱਸਾਂ ਸਰਕਾਰੀ ਖੇਤਰ ‘ਚ ਖਰੀਦਣ ਦਾ ਵੀ ਭਰੋਸਾ ਦਿੱਤਾ ਹੈ।

ਰੇਸ਼ਮ ਸਿੰਘ ਨੇ ਕਿਹਾ ਕਿ, “ਉਨ੍ਹਾਂ ਨੇ ਪੱਕਾ ਕਰਨ ਦੀ ਮੰਗ ਤੇ ਸਰਕਾਰ ਨੂੰ ਦੋ ਹਫ਼ਤੇ ਦਾ ਸਮੇਂ ਦਿੱਤਾ ਹੈ ਅਤੇ ਜੇ ਇਸ ਦੌਰਾਨ ਇਸ ਮੰਗ ਤੇ ਕੰਮ ਨਹੀਂ ਹੁੰਦਾ ਤਾਂ ਉਹ ਦੁਬਾਰਾ ਹੜਤਾਲ ਤੇ ਜਾ ਸਕਦੇ ਹਨ।”

ਉਨ੍ਹਾਂ ਨੇ ਅਗੇ ਕਿਹਾ ਕਿ “ਫਿਲਹਾਲ PRTC, PUNBUS ਅਤੇ ਪੰਜਾਬ ਰੋਡਵੇਜ਼ ਦੇ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰਨ ਅਤੇ ਸਿਸਵਾਂ ਫਾਰਮ ਹਾਊਸ ਨੇੜੇ ਧਰਨਾ ਖ਼ਤਮ ਕਰਨ ਦਾ ਫੈਸਲਾ ਲਿਆ ਹੈ।”