ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹਰ ਕਿਸਮ ਦੇ ਪਟਾਕਿਆਂ ਦੀ ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ।ਅਕਤੂਬਰ ਦੀ ਸ਼ੁਰੂਆਤ ਦੇ ਨਾਲ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੰਭਾਵਤ ਗਿਰਾਵਟ ਨੂੰ ਧਿਆਨ ਵਿੱਚ ਰੱਖਦੇ ਹੋਏ,ਸੀਐਮ ਅਰਵਿੰਦ ਕੇਜਰੀਵਾਲ ਨੇ ਟਵੀਟ ਵੀ ਕੀਤਾ ਹੈ।
ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ, ਪਿਛਲੇ 3 ਸਾਲਾਂ ਤੋਂ ਦੀਵਾਲੀ ਦੇ ਸਮੇਂ ਦਿੱਲੀ ਦੇ ਪ੍ਰਦੂਸ਼ਣ ਦੀ ਖਤਰਨਾਕ ਸਥਿਤੀ ਦੇ ਮੱਦੇਨਜ਼ਰ, ਹਰ ਕਿਸਮ ਦੇ ਪਟਾਕਿਆਂ ਦੀ ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਜਾ ਰਹੀ ਹੈ। ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ।