ਕਿਸਾਨੀ ਸੰਘਰਸ਼ ਨੂੰ ਲੈ ਕੇ ਜਿੱਥੇ ਪੰਜਾਬ ਦੇ ਗਾਇਕਾਂ ਅਤੇ ਅਦਾਕਾਰਾ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਨੂੰ ਸਮਰਥਨ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਪੰਜਾਬ ਅੰਦਰ ਸ਼ੂਟਿੰਗ ਕਰਨ ਤੋਂ ਵੀ ਮਨ੍ਹਾਂ ਕਰ ਦਿੱਤਾ ਗਿਆ ਹੈ। ਜਿਹਨਾਂ ਫ਼ਿਲਮੀ ਹਸਤੀਆਂ ਵੱਲੋਂ ਪੰਜਾਬ ਵਿੱਚ ਆਕੇ ਫ਼ਿਲਮਾਂ ਦੀ ਸ਼ੂਟਿੰਗ ਕੀਤੀ ਜਾ ਰਹੀ ਹੈ, ਅਤੇ ਪੰਜਾਬੀ ਕਿਰਦਾਰ ਨਿਭਾ ਕੇ ਵਾਹ ਵਾਹ ਖੱਟੀ ਜਾਂਦੀ ਹੈ। ਉਹਨਾਂ ਵੱਲੋਂ ਹੀ ਪੰਜਾਬ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰ-ਘ-ਰ-ਸ਼ ਦੇ ਲਈ ਹਾਅ ਦਾ ਨਾਅਰਾ ਨਹੀਂ ਮਾਰਿਆ ਗਿਆ। ਜਿਸ ਦੇ ਚੱਲਦੇ ਹੋਏ ਬਹੁਤ ਸਾਰੇ ਅਦਾਕਾਰਾ ਦੀਆਂ ਫਿਲਮਾਂ ਨੂੰ ਪੰਜਾਬ ਵਿੱਚ ਚੱਲਣ ਉੱਪਰ ਵੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਭਾਜਪਾ ਨਾਲ ਸਬੰਧ ਰੱਖਣ ਵਾਲੇ ਸੰਨੀ ਦਿਓਲ ਦਾ ਵੀ ਪੰਜਾਬ ਵਿੱਚ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।
ਹੁਣ ਮਸ਼ਹੂਰ ਅਦਾਕਾਰ ਸੰਨੀ ਦਿਓਲ ਲਈ ਕਿਸਾਨ ਅੰਦੋਲਨ ਕਰਕੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਫਿਲਮੀ ਅਦਾਕਾਰ ਅਤੇ ਸੰਸਦ ਮੈਂਬਰ ਸਨੀ ਦਿਓਲ ਵੱਲੋਂ ਫਿਲਮ ਗਦਰ 2 ਵਿਚ ਕੰਮ ਕੀਤਾ ਜਾ ਰਿਹਾ ਹੈ। ਜਿਸ ਵਿਚ ਸਨੀ ਦਿਓਲ ਅਤੇ ਅਮੀਸ਼ਾ ਪਟੇਲ ਵੱਲੋਂ ਮੁੱਖ ਭੂਮਿਕਾਵਾਂ ਨਿਭਾਈਆਂ ਜਾ ਰਹੀਆਂ ਹਨ। ਉੱਥੇ ਹੀ ਇਸ ਫਿਲਮ ਦਾ ਨਿਰਮਾਣ ਕਰਨ ਵਾਲੀ ਜੀ ਸਟੂਡੀਓ ਦੀ ਫ਼ਿਲਮ ਲਈ ਪੰਜਾਬੀ ਗਾਇਕਾ ਅਤੇ ਅਦਾਕਾਰਾ ਨਿਮਰਤ ਖਹਿਰਾ ਨੂੰ ਫ਼ਿਲਮ ਵਿਚ ਲੈਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਜਿੱਥੇ ਜੀ ਨਿਊਜ਼ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ਤੁਲਨਾ ਅੱਤਵਾਦੀਆਂ ਨਾਲ ਕੀਤੀ ਗਈ ਸੀ। ਜਿਸ ਦੇ ਚੱਲਦੇ ਹੋਏ ਜ਼ੀ ਨਿਊਜ਼ ਨੂੰ ਕਿਸਾਨਾਂ ਦੇ ਭਾਰੀ ਰੋਸ ਦਾ ਸਾਹਮਣਾ ਵੀ ਕਰਨਾ ਪਿਆ। ਉਥੇ ਹੀ ਜੀ ਸਟੂਡਿਓ ਵੱਲੋਂ ਸ਼ੁਰੂ ਕੀਤੀ ਜਾ ਰਹੀ ਇਸ ਫ਼ਿਲਮ ਵਿਚ ਕੰਮ ਕਰਨ ਤੋਂ ਨਿਮਰਤ ਖਹਿਰਾ ਵੱਲੋਂ ਇਨਕਾਰ ਕਰ ਦਿੱਤਾ ਗਿਆ ਹੈ। ਉਥੇ ਹੀ ਜੀ ਸਟੂਡੀਓ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਦਾ ਸਮਰਥਨ ਕਰ ਰਹੀ ਹੈ ਜਿਸ ਲਈ ਉਸ ਵੱਲੋਂ ਪ੍ਰੋਜੈਕਟ ਤੇ ਦਸਤਖ਼ਤ ਨਹੀਂ ਕੀਤੇ ਜਾ ਸਕਦੇ। ਏਨੀ ਵੱਡੀ ਫ਼ਿਲਮ ਦੀ ਔਫਰ ਨੂੰ ਠੁਕਰਾ ਦੇਣਾ ਨਿਮਰਤ ਖਹਿਰਾ ਵੱਲੋਂ ਇੱਕ ਦਲੇਰੀ ਵਾਲਾ ਕੰਮ ਕੀਤਾ ਗਿਆ ਹੈ।
ਨਿਮਰਤ ਖਹਿਰਾ ਵੱਲੋਂ ਪਹਿਲਾਂ ਵੀ ਕਈ ਫ਼ਿਲਮਾਂ ਵਿਚ ਕੰਮ ਕੀਤਾ ਗਿਆ ਹੈ। ਹੁਣ ਉਨ੍ਹਾਂ ਦੀ ਅਦਾਕਾਰ ਅਤੇ ਗਾਇਕ ਦਿਲਜੀਤ ਦੁਸਾਂਝ ਨਾਲ ਜੋੜੀ ਫ਼ਿਲਮ ਆ ਰਹੀ ਹੈ। ਜਿਸ ਵਿਚ ਉਨ੍ਹਾਂ ਵੱਲੋਂ ਲੀਡ ਰੋਲ ਅਦਾ ਕੀਤਾ ਗਿਆ ਹੈ। ਗਦਰ 2 ਫਿਲਮ ਪਹਿਲਾਂ ਆਈ ਸੁਪਰ ਹਿਟ ਫ਼ਿਲਮ ਗ਼ਦਰ ਇਕ ਪ੍ਰੇਮ ਕਥਾ ਦਾ ਅਧਿਕਾਰਕ ਸੀਕਵਲ ਹੈ।