Home » ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਗੱਦੀ ਦਿਵਸ ਕੱਲ੍ਹ ਨੂੰ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ
Home Page News India India News World

ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਗੱਦੀ ਦਿਵਸ ਕੱਲ੍ਹ ਨੂੰ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ

Spread the news

ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਕੱਲ੍ਹ 18/09/2021 ਨੂੰ ਸ੍ਰੀ ਹਰਿਮੰਦਰ ਸਾਹਿਬ ਅਮ੍ਰਿਤਸਰ ਵਿਖੇ ਗੁਰਗੱਦੀ ਦਿਵਸ ਮਨਾਇਆ ਜਾਵੇਗਾ ।ਗੁਰਗੱਦੀ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੱਸ ਦੇਈਏ ਤਿਆਰੀਆਂ ਵਿਚ ਦੀਪਮਾਲਾ ਆਤਿਸ਼ਬਾਜ਼ੀ ਅਤੇ ਲੰਗਰ ਵਿੱਚ ਵੱਖ ਵੱਖ ਤਰ੍ਹਾਂ ਦੇ ਪਕਵਾਨ ਬਣਨਗੇ ।

ਪਹਿਲਾਂ ਨਾਲੋਂ ਵੱਧ ਸੰਗਤ ਦਾ ਭਾਰੀ ਇਕੱਠ ਹੋਣ ਦੀ ਸੰਭਾਵਨਾ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਲਈ ਅਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਦੇਸ਼ ਅਤੇ ਦੁਨੀਆਂ ਭਰ ਦੇ ਇਤਿਹਾਸਕ ਅਤੇ ਹੋਰ ਗੁਰਦੁਆਰਿਆਂ ਵਿਚ ਵੀ ਗੁਰਗੱਦੀ ਦਿਵਸ ਮਨਾਇਆ ਜਾਵੇਗਾ