Home » ਕੋਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼…
Health Home Page News India India News

ਕੋਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼…

Spread the news

ਚਾਣਕਿਆਪੁਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਇਥੇ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ ਦਿਤਾ ਹੈ। ਚਾਣਕਿਆਪੁਰੀ ਦੇ ਸਬ-ਡਵੀਜਨਲ ਮੈਜਿਸਟਰੇਟ (ਐਸ.ਡੀ.ਐਮ.) ਨੇ 16 ਸਤੰਬਰ ਨੂੰ ਇਹ ਆਦੇਸ਼ ਜਾਰੀ ਕੀਤਾ ਸੀ, ਜਿਸ ’ਚ ਕਿਹਾ ਗਿਆ ਹੈ ਕਿ ਕਾਰਜਕਾਰੀ ਮੈਜਿਸਟਰੇਟ ਵਲੋਂ ਪੇਸ਼ ਇਕ ਰੀਪੋਰਟ ’ਚ ਦੇਖਿਆ ਗਿਆ ਕਿ ਬੰਗਲਾ ਸਾਹਿਬ ਗੁਰਦੁਆਰੇ ਦੇ ਪ੍ਰਬੰਧਨ ਨੇ ਡੀ.ਡੀ.ਐਮ.ਏ. ਦੇ ਨਿਰਦੇਸ਼ਾਂ ਦਾ ਉਲੰਘਣ ਕਰਦੇ ਹੋਏ ‘ਗੁਰਦੁਆਰੇ ਅੰਦਰ ਸੰਗਤ/ਅਰਦਾਸ ਦੀ ਮਨਜ਼ੂਰੀ ਦਿਤੀ।’’

Corona Virus

ਆਦੇਸ਼ ’ਚ ਬੰਗਲਾ ਸਾਹਿਬ ਗੁਰਦੁਆਰੇ ਨੂੰ ਤੁਰਤ ਪ੍ਰਭਾਵ ਨਾਲ ਸੰਗਤਾਂ ਲਈ ਬੰਦ ਕਰਨ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਦੇ ਇਸ ਆਦੇਸ਼ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਬੰਧਤ ਅਧਿਕਾਰੀਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐਮ.ਏ.) ਨੇ ਪਹਿਲਾਂ ਧਾਰਮਕ ਸਥਾਨਾਂ ਨੂੰ ਮੁੜ ਖੋਲ੍ਹਣ ਦਾ ਆਦੇਸ਼ ਦਿਤਾ ਸੀ ਪਰ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਸੰਗਤਾਂ ਦੇ ਪ੍ਰਵੇਸ਼ ਨੂੰ ਮਨਜ਼ੂਰੀ ਨਹੀਂ ਦਿਤੀ ਸੀ।

MANJIDER SIRSA

ਇਸ ਵਿਚ, ਸ਼੍ਰੋਮਣੀ ਅਕਾਲੀ ਦਲ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਚਾਣਕਿਆਪੁਰੀ ਐਸ.ਡੀ.ਐਮ. ਦੇ ਆਦੇਸ਼ ’ਤੇ ਨਾਰਾਜ਼ਗੀ ਜਤਾਈ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਜ਼ਿਲ੍ਹੇ ਦੇ ਅਧਿਕਾਰੀਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ। ਟਵਿੱਟਰ ’ਤੇ ਇਕ ਵੀਡੀਉ ਸੰਦੇਸ਼ ’ਚ ਉਨ੍ਹਾਂ ਕਿਹਾ,‘‘ਐਸ.ਡੀ.ਐਮ. ਚਾਣਕਿਆਪੁਰੀ ਵਲੋਂ ਇਹ ਆਦੇਸ਼ ਪਾਸ ਕਰ ਕੇ ਕੋਰੋਨਾ ਉਲੰਘਣ ਦੇ ਦੋਸ਼ ’ਚ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਲਈ ਕਾਰਵਾਈ ਕੀਤੀ ਗਈ।

Arvind Kejriwal

ਅਸੀਂ ਦਿੱਲੀ ਸਰਕਾਰ ਦੀ ਇਸ ਬੀਮਾਰ ਮਾਨਸਿਕਤਾ ਦੀ ਨਿੰਦਾ ਕਰਦੇ ਹਾਂ ਅਤੇ ਅਰਵਿੰਦ ਕੇਜਰੀਵਾਲ ਜੀ ਨਾਲ ਸਬੰਧਤ ਡੀ.ਸੀ. ਅਤੇ ਐਸ.ਡੀ.ਐਮ. ਗੀਤਾ ਗਰੋਵਰ ਵਿਰੁਧ ਸਖ਼ਤ ਕਾਰਵਾਈਦੀ ਮੰਗ ਕਰਦੇ ਹਨ।’’ ਸਿਰਸਾ ਨੇ ਕਿਹਾ ਕਿ ਉਸ ਗੁਰਦੁਆਰੇ ਨੂੰ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ, ਜਿਸ ਨੇ ਕੋਰੋਨਾ ਦੀ ਦੂਜੀ ਲਹਿਰ ਅਤੇ ਤਾਲਾਬੰਦੀ ਦੌਰਾਨ ਲੰਗਰ ਦਾ ਆਯੋਜਨ, ਮਰੀਜ਼ਾਂ ਲਈ ਬਿਸਤਰਿਆਂ ਦੀ ਵਿਵਸਥਾ ਕਰ ਕੇ ਕਈ ਲੋਕਾਂ ਦੀ ਮਦਦ ਕੀਤੀ ਹੈ। ਚਾਣਕਿਆਪੁਰੀ ਐਸ.ਡੀ.ਐਮ. ਦਫ਼ਤਰ ਨੇ ਹਾਲਾਂਕਿ ਕਿਹਾ ਕਿ ਜੋ ਕੁੱਝ ਵੀ ਹੋਇਆ ਹੈ, ਉਹ ਡੀ.ਡੀ.ਐਮ.ਏ. ਦੇ ਆਦੇਸ਼ ਅਨੁਸਾਰ ਹੋਇਆ ਹੈ। ਉਸ ਨੇ ਇਸ ’ਤੇ ਹੋਰ ਟਿਪਣੀ ਕਰਨ ਤੋਂ ਇਨਕਾਰ ਕੀਤਾ।