Home » ਸੁਖਜਿੰਦਰ ਸਿੰਘ ਰੰਧਾਵਾ ਹੋਣਗੇ ਪੰਜਾਬ ਦੇ ਮੁੱਖ ਮੰਤਰੀ…
Home Page News • India • India News

ਸੁਖਜਿੰਦਰ ਸਿੰਘ ਰੰਧਾਵਾ ਹੋਣਗੇ ਪੰਜਾਬ ਦੇ ਮੁੱਖ ਮੰਤਰੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਹੋਰ ਗਰਮਾ ਗਈ ਹੈ। ਬੀਤੇ ਕੱਲ ਤੋਂ ਹਰ ਕਿਸੇ ਦੇ ਮਨ ਵਿੱਚ ਇਹੀ ਸਵਾਲ ਉਠ ਰਿਹਾ ਸੀ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਪਰ ਹੁਣਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਗਿਆ ਹੈ।ਜਿਵੇ ਕਿ ਸੁਨੀਲ ਜਾਖੜ, ਨਵਜੋਤ ਸਿੱਧੂ,ਅੰਬਿਕਾ ਸੋਨੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ , ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂਅ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਸਨ ਪਰ ਕਾਂਗਰਸ ਹਾਈਕਮਾਂਡ ਨੇ ਸੁਖਜਿੰਦਰ ਰੰਧਾਵਾ ਦੇ ਨਾਂਅ ‘ਤੇ ਮੋਹਰ ਲਗਾ ਦਿੱਤੀ ਹੈ।