Home » ਪਵਨ ਬਾਂਸਲ ਨੇ ਟਵੀਟ ਰਾਹੀਂ ਪੰਜਾਬ ਦੇ ਦੋ ਡਿਪਟੀ ਸੀ ਐੱਮ ਦੇ ਨਾਵਾਂ ਦਾ ਵੀ ਕੀਤਾ ਖ਼ੁਲਾਸਾ…
Home Page News India India News

ਪਵਨ ਬਾਂਸਲ ਨੇ ਟਵੀਟ ਰਾਹੀਂ ਪੰਜਾਬ ਦੇ ਦੋ ਡਿਪਟੀ ਸੀ ਐੱਮ ਦੇ ਨਾਵਾਂ ਦਾ ਵੀ ਕੀਤਾ ਖ਼ੁਲਾਸਾ…

Spread the news

ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਨੇ ਟਵੀਟ ਰਾਹੀਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਨਾਲ ਦੋ ਡਿਪਟੀ ਸੀ ਐੱਮ ਦੇ ਨਾਵਾਂ ਦਾ ਵੀ ਖ਼ੁਲਾਸਾ ਕਰ ਦਿੱਤਾ ਹੈ। ਉਨ੍ਹਾਂ ਜਿੱਥੇ ਚਰਨਜੀਤ ਚੰਨੀ ਨੂੰ ਵਧਾਈ ਦਿੱਤੀ ਉੱਥੇ ਬ੍ਰਹਮ ਮਹਿੰਦਰਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਡਿਪਟੀ ਸੀ ਐੱਮ ਬਣਨ ਦੀ ਵਧਾਈ ਵੀ ਦੇ ਦਿੱਤੀ ਹੈ।

ਵਧਾਈ ਦਿੰਦੇ ਹੋਏ ਕਾਂਗਰਸ ਦੇ ਉੱਘੇ ਆਗੂ ਬਾਂਸਲ ਨੇ ਉਨ੍ਹਾਂ ਨੂੰ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀ ਅਗੁਵਾਈ ਵਿੱਚ ਚੰਗਾ ਕੰਮ ਕਰਣ ਦੀ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇਨ ਚਾਰਜ ਹਰੀਸ਼ ਰਾਵਤ ਦਾ ਬਿਆਨ ਸਾਹਮਣੇ ਆਇਆ ਸੀ ਕਿ ਕੱਲ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਡਿਪਟੀ ਸੀ ਐੱਮ ਦੇ ਨਾਵਾਂ ‘ਤੇ ਫ਼ੈਸਲਾ ਲਿਆ ਜਾਵੇਗਾ।

ਚੰਨੀ ਦੇ ਮੁੱਖ ਮੰਤਰੀ ਵੱਜੋਂ ਨਾਂ ਐਲਾਨੇ ਜਾਣ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਨੂੰ ਮੁੱਖ ਮੰਤਰੀ ਬਣਾਏ ਜਾਣ ਦੀ ਗੱਲ ਕੀਤੀ ਜਾ ਰਹੀ ਸੀ। ਬਾਂਸਲ ਦੇ ਟਵੀਟ ਤੋਂ ਬਾਅਦ ਹੁਣ ਉਨ੍ਹਾਂ ਨੂੰ ਡਿਪਟੀ ਸੀ ਐੱਮ ਲਾਏ ਜਾਣ ਦਾ ਖ਼ੁਲਾਸਾ ਹੋਇਆ ਹੈ।