Home » ਪਰਗਟ ਸਿੰਘ ਨੂੰ ਮਿਲਣ ਪਹੁੰਚੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ, ਪਰਗਟ ਸਿੰਘ ਦੇ ਘਰ ਕੀਤਾ ਲੰਚ….ਵੇਖੋ ਤਸਵੀਰਾਂ
Home Page News India India News

ਪਰਗਟ ਸਿੰਘ ਨੂੰ ਮਿਲਣ ਪਹੁੰਚੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ, ਪਰਗਟ ਸਿੰਘ ਦੇ ਘਰ ਕੀਤਾ ਲੰਚ….ਵੇਖੋ ਤਸਵੀਰਾਂ

Spread the news

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਸਥਿਤ ਘਰ ਵਿਖੇ ਲੰਚ ਕੀਤਾ। ਇਸ ਮੌਕੇ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਤੇ ਪਰਗਟ ਸਿੰਘ ਅਤੇ ਉਨ੍ਹਾਂ ਦੀ ਪਤਨੀ ਬਰਿੰਦਰ ਪ੍ਰੀਤ ਕੌਰ ਵਲੋਂ ਮੁੱਖ ਮੰਤਰੀ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਸ਼ੁਭ ਇਛਾਵਾਂ ਦਿੱਤੀਆਂ। ਪਰਗਟ ਸਿੰਘ ਦੇ ਘਰ ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੀ ਵਿਸ਼ੇਸ਼ ਤੌਰ ਤੇ ਮੋਜੂਦ ਸਨ।

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਸਹੁੰ ਚੁੱਕ ਲਈ ਹੈ। ਮੁੱਖ ਮੰਤਰੀ ਬਣਦੇ ਹੀ ਚੰਨੀ ਨੇ ਕਿਹਾ, “ਮੈਂ ਕਿਸਾਨਾਂ ਲਈ ਸਿਰ ਲਵਾ ਦਿਆਂਗਾ, ਇਹ ਕਾਂਗਰਸ ਸਰਕਾਰ ਕਿਸਾਨਾਂ ਲਈ ਸਰਕਾਰ ਹੈ।”ਪਰਗਟ ਸਿੰਘ ਨੂੰ ਮਿਲਣ ਪਹੁੰਚੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ, ਵੇਖੋ ਤਸਵੀਰਾਂ

ਦੱਸ ਦੇਈਏ ਕਿ ਚਰਨਜੀਤ ਚੰਨੀ ਦਾ ਸਿਆਸੀ ਕੱਦ ਪਿਛਲੇ ਦੋ ਦਹਾਕਿਆਂ ਤੋਂ ਲਗਾਤਾਰ ਉਤਾਂਹ ਵੱਲ ਨੂੰ ਜਾ ਰਿਹਾ ਹੈ। ਨਗਰ ਕੌਂਸਲ ਪ੍ਰਧਾਨ ਚੁਣੇ ਜਾਣ ਤੋਂ ਲੈ ਕੇ ਪੰਜਾਬ ਦੇ ਦਲਿਤ ਭਾਈਚਾਰੇ ਦੇ ਪਹਿਲੇ ਮੁੱਖ ਮੰਤਰੀ ਵਜੋਂ ਚੁਣੇ ਜਾਣ ਤੱਕ। ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹੇ ਚੰਨੀ 2012 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ।ਪਰਗਟ ਸਿੰਘ ਨੂੰ ਮਿਲਣ ਪਹੁੰਚੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ, ਵੇਖੋ ਤਸਵੀਰਾਂ

ਚਰਨਜੀਤ ਚੰਨੀ ਦਲਿਤ ਸਿੱਖ (ਰਾਮਦਾਸੀਆ ਸਿੱਖ) ਭਾਈਚਾਰੇ ਤੋਂ ਹਨ ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਵਿੱਚ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਨੌਕਰੀਆਂ ਪੈਦਾ ਕਰਨ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗਾਂ ਨੂੰ ਸੰਭਾਲ ਰਹੇ ਸਨ।ਪਰਗਟ ਸਿੰਘ ਨੂੰ ਮਿਲਣ ਪਹੁੰਚੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ, ਵੇਖੋ ਤਸਵੀਰਾਂ

ਚੰਨੀ ਨੇ ਤਿੰਨ ਹੋਰ ਮੰਤਰੀਆਂ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਬਗਾਵਤ ਕਰ ਦਿੱਤੀ ਸੀ, ਜੋ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੈਂਪ ਦੇ ਪੱਖ ਵਿੱਚ ਸੀ। ਦਿਲਚਸਪ ਗੱਲ ਇਹ ਹੈ ਕਿ 2007 ਵਿੱਚ ਵਿਧਾਨ ਸਭਾ ਚੋਣਾਂ ਵਿੱਚ ਚਮਕੌਰ ਸਾਹਿਬ ਸੀਟ ਲਈ ਕਾਂਗਰਸੀ ਉਮੀਦਵਾਰ ਵਿਰੁੱਧ ਬਗਾਵਤ ਕਰਨ ਦੇ ਤਿੰਨ ਸਾਲ ਬਾਅਦ ਦਸੰਬਰ 2010 ਵਿੱਚ ਚੰਨੀ ਨੂੰ ਪਾਰਟੀ ਵਿੱਚ ਵਾਪਸ ਲਿਆਉਣ ਵਾਲੇ ਕੈਪਟਨ ਅਮਰਿੰਦਰ ਹੀ ਸਨ।ਪਰਗਟ ਸਿੰਘ ਨੂੰ ਮਿਲਣ ਪਹੁੰਚੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ, ਵੇਖੋ ਤਸਵੀਰਾਂ

ਬੀਤੇ ਕੱਲ੍ਹ ਲੰਮੀ ਜਦੋ-ਜਹਿਦ ਮਗਰੋਂ ਚੰਨੀ ਨੂੰ ਵਿਧਾਇਕ ਦਲ ਦਾ ਨੇਤਾ ਐਲਾਨਿਆ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਮਗਰੋਂ ਕਾਂਗਰਸ ‘ਚ ਨਵਾਂ ਮੁੱਖ ਮੰਤਰੀ ਤੈਅ ਕਰਨ ਲਈ ਕਾਫੀ ਕਸ਼ਮਕਸ਼ ਚੱਲੀ ਸੀ। ਪਹਿਲਾਂ ਸੁਨੀਲ ਜਾਖੜ, ਫੇਰ ਸੁਖਜਿੰਦਰ ਰੰਧਾਵਾ ਤੇ ਅੰਤ ਵਿੱਚ ਚਰਨਜੀਤ ਚੰਨੀ ਦੇ ਨਾਮ ਤੇ ਮੋਹਰ ਲੱਗੀ।