ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਮੁੜ ਵਾਪਸ ਸ਼ੁਰੂ ਹੋ ਗਈ ਹੈ।
ਦੱਸ ਦਈਏ ਕਿ ਇਸ ਸਾਲ ਯਾਤਰਾ ਦੇ ਵਿੱਚ ਕੋਰੋਨਾ ਮਹਾਮਾਰੀ ਦੀ ਪਾਬੰਦੀਆਂ ਕਾਰਨ 10 ਸਾਲ ਤੋਂ ਛੋਟੇ ਬੱਚੇ ਅਤੇ 60 ਸਾਲ ਦੀ ਉਮਰ ਤੋਂ ਵੱਧ ਦੇ ਲੋਕ ਇਸ ਵਾਰ ਯਾਤਰਾ ‘ਚ ਸ਼ਾਮਲ ਨਹੀਂ ਹੋ ਸਕਦੇ।
ਉਤਰਾਖੰਡ ਸਰਕਾਰ ਵੱਲੋਂ ਇਹ ਵੀ ਪਾਬੰਦੀਆਂ ਲਗਾਈਆਂ ਗਈਆਂ ਹਨ ਕਿ ਬਾਹਰੀ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਦੀਆਂ ਦੋਵੇਂ ਵੈਕਸੀਨ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਸਰਕਾਰ ਦੁਆਰਾ ਇਹ ਵੀ ਕਿਹਾ ਗਿਆ ਹੈ ਕਿ ਲੋਕਾਂ ਨੂੰ ਕੋਰੋਨਾ ਸੰਬੰਧੀ ਹਦਾਇਤਾਂ ਦੀ ਵੀ ਪਾਲਣਾ ਕਰਨੀ ਪਵੇਗੀ।
ਜ਼ਿਕਰਯੋਗ ਹੈ ਕਿ ਬੀਤੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਸ਼ਰਧਾਲੂ ਮੱਥਾ ਨਹੀਂ ਟੇਕ ਸਕੇ ਸਨ ਪਰ ਜਿਸ ਤਰ੍ਹਾਂ ਹੁਣ ਸਰਕਾਰ ਵੱਲੋਂ ਪਾਬੰਦੀਆਂ ‘ਚ ਢਿੱਲ ਦਿੱਤੀ ਗਈ ਹੈ, ਮੁੜ ਵਾਪਸ ਸ਼ਰਧਾਲੂਆਂ ‘ਚ ਖੁਸ਼ੀ ਦੀ ਲਹਿਰ ਆ ਗਈ ਹੈ।