Home » ਸੜਕ ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ….
Health Home Page News India India News

ਸੜਕ ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ….

Spread the news

ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ।

Head Granthi Bhai Harpal Singh
Head Granthi Bhai Harpal Singh

ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਉਹ ਆਪਣੇ ਡਰਾਈਵਰ ਸਮੇਤ ਤਰਨਤਾਰਨ ਲਾਗਿਓਂ ਕਿਸੇ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਵਾਪਸ ਪਰਤ ਰਹੇ ਸਨ ਕਿ ਅਚਾਨਕ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਨਜ਼ਦੀਕ ਪਿੱਛੋਂ ਆ ਰਹੀ ਕਿਸੇ ਤੇਜ਼ ਰਫ਼ਤਾਰ ਗੱਡੀ ਵਲੋਂ ਭਾਈ ਹਰਪਾਲ ਸਿੰਘ ਦੀ ਗੱਡੀ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਇਨ੍ਹਾਂ ਦੀ ਗੱਡੀ ਖੜ੍ਹੇ ਇਕ ਟਿੱਪਰ ਨਾਲ ਟਕਰਾ ਜਾਣ ਤੋਂ ਬਾਅਦ ਪਲਟ ਗਈ ।

Head Granthi Bhai Harpal Singh
Head Granthi Bhai Harpal Singh

ਗੱਡੀ ਦੇ ਡਰਾਈਵਰ ਵੱਲੋਂ ਸ਼ੀਸ਼ਾ ਤੋੜ ਕੇ ਬਾਹਰ ਨਿਕਲਣ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਭਾਈ ਸਾਹਿਬ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ । ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕਾਕਾ ਨੇ ਦੱਸਿਆ ਕਿ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੋਹਾਣਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹਨ ਅਤੇ ਉਨ੍ਹਾਂ ਦੇ ਡਰਾਇਵਰ ਗੁਰਭੇਜ ਸਿੰਘ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।