Home » ਅਮਿਤ ਸ਼ਾਹ ਨੂੰ ਮਿਲਣ ਮਗਰੋਂ ਕੇਂਦਰ ਸਰਕਾਰ ਨੇ ਕੈਪਟਨ ਸਾਹਮਣੇ ਰੱਖੇ ਦੋ ਆਪਸ਼ਨ ਹੁਣ ਕੈਪਟਨ ਕੋਲ ਫ਼ੈਸਲੇ ਦਾ ਮੌਕਾ
Home Page News India India News

ਅਮਿਤ ਸ਼ਾਹ ਨੂੰ ਮਿਲਣ ਮਗਰੋਂ ਕੇਂਦਰ ਸਰਕਾਰ ਨੇ ਕੈਪਟਨ ਸਾਹਮਣੇ ਰੱਖੇ ਦੋ ਆਪਸ਼ਨ ਹੁਣ ਕੈਪਟਨ ਕੋਲ ਫ਼ੈਸਲੇ ਦਾ ਮੌਕਾ

Spread the news

ਕੈਪਟਨ ਅਮਰਿੰਦਰ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ  ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਹਨ। ਇਸ ਦੌਰਾਨ ਸੂਤਰਾਂ ਨੇ ਦੱਸਿਆ ਹੈ ਕਿ ਭਾਜਪਾ ਨੇ ਕੈਪਟਨ ਨੂੰ ਦੋ ਵਿਕਲਪ ਦਿੱਤੇ ਹਨ।

ਪਹਿਲਾ ਵਿਕਲਪ– ਭਾਜਪਾ ਨੇ ਇਹ ਫੈਸਲਾ ਕੈਪਟਨ ‘ਤੇ ਛੱਡ ਦਿੱਤਾ ਹੈ ਕੀ ਪਾਰਟੀ ਵਿੱਚ ਸ਼ਾਮਲ ਹੋਣਾ ਹੈ ਜਾਂ ਨਹੀਂ।

ਦੂਜਾ ਵਿਕਲਪ– ਭਾਜਪਾ ਪੰਜਾਬ ਵਿੱਚ ਅਲੱਗ ਤੋਂ ਕੈਪਟਨ ਅਮਰਿੰਦਰ ਦਾ ਸਮਰਥਨ ਕਰ ਸਕਦੀ ਹੈ।

ਪੰਜਾਬ ਵਿੱਚ ਸਿਆਸੀ ਹੰਗਾਮੇ ਦੇ ਵਿਚਕਾਰ ਰਾਜ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਹਨ।

ਦੱਸ ਦੇਈਏ ਕਿ ਕੱਲ੍ਹ ਅਮਿਤ ਸ਼ਾਹ ਤੇ ਕੈਪਟਨ ਅਮਰਿੰਦਰ ਨੇ ਕਰੀਬ 45 ਮਿੰਟ ਦੀ ਮੁਲਾਕਾਤ ਕੀਤੀ ਸੀ। ਅਮਿਤ ਸ਼ਾਹ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਜੇਪੀ ਨੱਡਾ ਨੂੰ ਮਿਲ ਸਕਦੇ ਹਨ। ਅਜਿਹੀਆਂ ਅਟਕਲਾਂ ਹਨ ਕਿ ਭਾਜਪਾ ਰਾਜ ਸਭਾ ਰਾਹੀਂ ਕੈਪਟਨ ਨੂੰ ਕੇਂਦਰ ‘ਚ ਮੰਤਰੀ ਬਣਾ ਸਕਦੀ ਹੈ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਮੰਤਰੀ ਬਣਨ ਦਾ ਆਫ਼ਰ ਵੀ ਮਿਲ ਸਕਦਾ ਹੈ।

ਕੈਪਟਨ ਦੀ ਪਤਨੀ ਬਣ ਸਕਦੀ ਪੰਜਾਬ ਕਾਂਗਰਸ ਦੀ ਪ੍ਰਧਾਨ

ਸੂਤਰਾਂ ਨੇ ਦੱਸਿਆ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਲਈ ਪ੍ਰਨੀਤ ਕੌਰ ਦਾ ਨਾਂ ਸਾਹਮਣੇ ਆ ਰਿਹਾ ਹੈ। ਪ੍ਰਨੀਤ ਕੌਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹੈ। ਪ੍ਰਨੀਤ ਪੰਜਾਬ ਦੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਵੀ ਹਨ। ਸੂਤਰਾਂ ਨੇ ਦੱਸਿਆ ਹੈ ਕਿ ਸਿੱਧੂ ਦੇ ਅਸਤੀਫੇ ਤੋਂ ਬਾਅਦ ਹਾਈਕਮਾਨ ਉਨ੍ਹਾਂ ਨੂੰ ਮਨਾਉਣ ਦੇ ਮੂਡ ਵਿੱਚ ਨਹੀਂ ਹੈ।