Home » ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੀਵਾਲੀ ਦੇ ਖਾਸ ਮੌਕੇ ਤੇ ਦੇਣ ਜਾ ਰਹੇ ਹਨ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਤੋਹਫ਼ਾ
Entertainment • Entertainment • Home Page News • India • India Entertainment • Movies

ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੀਵਾਲੀ ਦੇ ਖਾਸ ਮੌਕੇ ਤੇ ਦੇਣ ਜਾ ਰਹੇ ਹਨ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਤੋਹਫ਼ਾ

Spread the news

ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਆਓ ਇਸ ਦੀਵਾਲੀ ਨੂੰ ‘ਪਾਣੀ ‘ਚ ਮਧਾਣੀ’ ਦੇ ਨਾਲ ਮਨਾਈਏ’ । ਨਾਲ ਹੀ ਉਨ੍ਹਾਂ ਨੇ ਫ਼ਿਲਮ ਦੀ ਬਾਕੀ ਸਟਾਰ ਕਾਸਟ ਨੂੰ ਵੀ ਟੈਗ ਕੀਤਾ ਹੈ। ਜੀ ਹਾਂ ਇਸ ਫ਼ਿਲਮ ਦੇ ਨਾਲ ਦਰਸ਼ਕਾਂ ਨੂੰ ਇੱਕ ਲੰਬੇ ਅਰਸੇ ਤੋਂ ਬਾਅਦ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੀ ਜੋੜੀ ਵੱਡੇ ਪਰਦੇ ਉੱਤੇ ਇਕੱਠੇ ਦੇਖਣ ਨੂੰ ਮਿਲੇਗੀ ।ਇਸ ਫ਼ਿਲਮ ਵਿੱਚ ਗਿੱਪੀ ਤੇ ਨੀਰੂ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਾਰਬੀ ਸੰਘਾ ਤੋਂ ਇਲਾਵਾ ਹੋਰ ਵੀ ਕਈ ਕਲਾਕਾਰ ਨਜ਼ਰ ਆਉਣਗੇ।

ਇਸ ਤੋਂ ਇਲਾਵਾ ਪਾਕਿਸਤਾਨੀ ਕਾਮੇਡੀਅਨ ਇਫਤਿਕਾਰ ਠਾਕੁਰ ਵੀ ਨਜ਼ਰ ਆਉਣਗੇ । ਇਸ ਫ਼ਿਲਮ ਨੂੰ ਡਾਇਰੈਕਟ ਕਰ ਰਹੇ ਨੇ ਵਿਜੇ ਕੁਮਾਰ ਅਰੋੜਾ ਅਤੇ ਫ਼ਿਲਮ ਦੀ ਕਹਾਣੀ ਨਾਮੀ ਲੇਖਕ ਤੇ ਅਦਾਕਾਰ ਨਰੇਸ਼ ਕਥੂਰੀਆ ਨੇ ਲਿਖੀ ਹੈ । ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਨੇ ਮਨੀ ਧਾਲੀਵਾਲ, ਸੰਨੀ ਰਾਜ, ਡਾ. ਪ੍ਰਭਜੋਤ ਸਿੰਘ ਸਿੱਧੂ । ਇਹ ਫ਼ਿਲਮ 4 ਨਵੰਬਰ ਯਾਨੀਕਿ ਦੀਵਾਲੀ ਵਾਲੇ ਦਿਨ ਰਿਲੀਜ਼ ਹੋਣ ਜਾ ਰਹੀ ਹੈ । ਜਿਸ ਨੂੰ ਲੈ ਕੇ ਦਰਸ਼ਕ ਕਾਫੀ ਉਤਸੁਕ ਨੇ।